ਸ਼ੁੱਕਰਵਾਰ, ਸਤੰਬਰ 4, 2026 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ।

by Pro Punjab Tv
ਅਗਸਤ 9, 2026
in Featured News, ਪੰਜਾਬ
0

ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ। ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ (ਪ੍ਰੋਕਲੇਮਡ ਅਫੈਂਡਰਜ਼) ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀ, ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ ਸੰਗਠਿਤ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ‘ਗੈਂਗਸਟਰਾਂ ’ਤੇ ਵਾਰ’ ਇੱਕ ਖ਼ੁਫ਼ੀਆ ਜਾਣਕਾਰੀ-ਆਧਾਰਿਤ ਅਭਿਆਨ ਹੈ, ਜਿਸ ਦਾ ਉਦੇਸ਼ ਨਿਸ਼ਾਨਾਬੱਧ ਕਾਰਵਾਈ, ਅੰਤਰਰਾਜੀ ਅਤੇ ਅੰਤਰਰਾਸ਼ਟਰੀ ਤਾਲਮੇਲ, ਵਿੱਤੀ ਜਾਂਚਾਂ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਰਾਹੀਂ ਸੰਗਠਿਤ ਅਪਰਾਧੀ ਗਿਰੋਹਾਂ ਦਾ ਮੁਕੰਮਲ ਸਫ਼ਾਇਆ ਕਰਨਾ ਹੈ। ਇਸ ਮੌਕੇ ’ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਹ ਅਭਿਆਨ ਹੁਣ ਇੱਕ ਬਹੁ-ਪੱਖੀ ਕਾਰਵਾਈ ਦਾ ਰੂਪ ਧਾਰ ਚੁੱਕਾ ਹੈ, ਜੋ ਸਿਰਫ਼ ਗੈਂਗਸਟਰਾਂ ਹੀ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਹੁਲਾਰਾ ਦੇਣ ਵਾਲੇ ਪੂਰੇ ਤੰਤਰ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ, “‘ਗੈਂਗਸਟਰਾਂ ’ਤੇ ਵਾਰ’ ਦੇ ਪਹਿਲੇ 200 ਦਿਨਾਂ ਨੇ ਲਗਾਤਾਰ ਅਤੇ ਖ਼ੁਫ਼ੀਆ-ਆਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਸਾਬਤ ਕੀਤਾ ਹੈ। ਸਾਡੀ ਰਣਨੀਤੀ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਮਜ਼ਬੂਤੀ ਦੇਣ ਵਾਲੇ ਪੂਰੇ ਨੈੱਟਵਰਕ—ਸਾਥੀਆਂ, ਵਿੱਤੀ ਸਰੋਤਾਂ, ਲੌਜਿਸਟਿਕ ਪ੍ਰਬੰਧ, ਸੰਚਾਰ ਮਾਧਿਅਮਾਂ ਅਤੇ ਵਿਦੇਸ਼ਾਂ ਵਿੱਚ ਮੌਜੂਦ ਸੰਪਰਕਾਂ—ਨੂੰ ਤੋੜਨ ’ਤੇ ਕੇਂਦਰਿਤ ਹੈ। ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਦੇਸ਼ ਦੇ ਅੰਦਰ ਜਾਂ ਬਾਹਰ ਸਰਗਰਮ ਕਿਸੇ ਵੀ ਗੈਂਗਸਟਰ ਲਈ ਕੋਈ ਸੁਰੱਖਿਅਤ ਪਨਾਹਗਾਹ ਨਾ ਬਚੇ।” ਇਨ੍ਹਾਂ 200 ਦਿਨਾਂ ਦੌਰਾਨ 1,532 ਭਗੌੜੇ ਅਪਰਾਧੀਆਂ (ਪੀਓਜ਼) ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 58,212 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜਿਨ੍ਹਾਂ ਵਿੱਚ 853 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 57,359 ਲੋੜੀਂਦੇ ਅਪਰਾਧੀ ਸ਼ਾਮਲ ਹਨ। ਨਿਵਾਰਕ ਪੁਲਿਸਿੰਗ ਤਹਿਤ 28,201 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚ 577 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 27,624 ਲੋੜੀਂਦੇ ਅਪਰਾਧੀ ਸ਼ਾਮਲ ਸਨ। ਇਸੇ ਤਰ੍ਹਾਂ 18,514 ਵਿਅਕਤੀਆਂ ਦੀ ਤਸਦੀਕ ਕਰਨ ਉਪਰੰਤ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚ 1,529 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 16,985 ਲੋੜੀਂਦੇ ਅਪਰਾਧੀ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 1,04,927 ਵਿਅਕਤੀ ਪੁਲਿਸ ਕਾਰਵਾਈ ਦੇ ਦਾਇਰੇ ਵਿੱਚ ਆਏ, ਜਿਨ੍ਹਾਂ ਵਿੱਚ 2,959 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 1,01,968 ਲੋੜੀਂਦੇ ਅਪਰਾਧੀ ਸ਼ਾਮਲ ਹਨ। ਗ੍ਰਿਫ਼ਤਾਰੀਆਂ ਤੋਂ ਇਲਾਵਾ, ਇਸ ਅਭਿਆਨ ਦਾ ਮੁੱਖ ਉਦੇਸ਼ ਸੰਗਠਿਤ ਗਿਰੋਹਾਂ ਦੀ ਹਥਿਆਰਾਂ, ਨਸ਼ੀਲੇ ਪਦਾਰਥਾਂ, ਵਿੱਤੀ ਸਰੋਤਾਂ ਅਤੇ ਲੌਜਿਸਟਿਕ ਢਾਂਚੇ ਤੱਕ ਪਹੁੰਚ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਅਪਰਾਧ ਕਰਨ ਦੀ ਸਮਰੱਥਾ ਨੂੰ ਕਮਜ਼ੋਰ ਕਰਨਾ ਰਿਹਾ। ਇਸ ਅਭਿਆਨ ਨੇ ਸੰਗਠਿਤ ਅਪਰਾਧੀ ਗਿਰੋਹਾਂ ਦੀ ਮਾਰੂ ਸਮਰੱਥਾ ਨੂੰ ਵੀ ਵੱਡਾ ਝਟਕਾ ਦਿੱਤਾ। ਅਭਿਆਨ ਦੌਰਾਨ ਪੰਜਾਬ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 242 ਧਾਰਦਾਰ ਹਥਿਆਰ, 2,739 ਕਾਰਤੂਸ, 315 ਮੈਗਜ਼ੀਨਾਂ, 2.5 ਕਿਲੋਗ੍ਰਾਮ ਵਿਸਫੋਟਕ ਅਤੇ 15 ਹੈਂਡ ਗ੍ਰੇਨੇਡ ਬਰਾਮਦ ਕੀਤੇ, ਜਿਸ ਨਾਲ ਅਪਰਾਧੀ ਨੈੱਟਵਰਕਾਂ ਦੀ ਕਾਰਜਸ਼ੀਲ ਸਮਰੱਥਾ ਨੂੰ ਕਾਫ਼ੀ ਹੱਦ ਤੱਕ ਕਮਜ਼ੋਰ ਕੀਤਾ ਗਿਆ। ਇਸ ਦੇ ਨਾਲ ਹੀ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰਦਿਆਂ 774.38 ਕਿਲੋਗ੍ਰਾਮ ਹੈਰੋਇਨ, 480.23 ਕਿਲੋਗ੍ਰਾਮ ਅਫ਼ੀਮ, 7,266.26 ਕਿਲੋਗ੍ਰਾਮ ਭੁੱਕੀ ਅਤੇ 26,91,455 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ 1,73,41,965 ਰੁਪਏ ਦੀ ਡਰੱਗ ਮਨੀ, 1,80,54,446 ਰੁਪਏ ਦੀ ਨਕਦੀ ਅਤੇ 413.85 ਗ੍ਰਾਮ ਸੋਨਾ ਵੀ ਜ਼ਬਤ ਕੀਤਾ, ਜਿਸ ਨਾਲ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ’ਤੇ ਵੱਡੀ ਸੱਟ ਵੱਜੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਪ੍ਰਮੋਦ ਬਾਨ ਨੇ ਕਿਹਾ ਕਿ ਹੁਣ ਇਸ ਅਭਿਆਨ ਦਾ ਮੁੱਖ ਧਿਆਨ ਸਿਰਫ਼ ਵਿਅਕਤੀਗਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ਨੂੰ ਤੋੜਨ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਅੱਜ ਦਾ ਸੰਗਠਿਤ ਅਪਰਾਧ ਵਿੱਤੀ ਨੈੱਟਵਰਕ, ਡਿਜ਼ੀਟਲ ਸੰਚਾਰ ਅਤੇ ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਰਾਹੀਂ ਚੱਲਦਾ ਹੈ। ਇਸ ਲਈ ਸਾਡੀਆਂ ਜਾਂਚਾਂ ਵਿੱਚ ਫੀਲਡ ਆਪ੍ਰੇਸ਼ਨਾਂ ਦੇ ਨਾਲ-ਨਾਲ ਵਿੱਤੀ ਟਰੈਕਿੰਗ, ਡਿਜ਼ੀਟਲ ਇੰਟੈਲੀਜੈਂਸ ਅਤੇ ਕੇਂਦਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਵੀ ਸ਼ਾਮਲ ਹੈ। ਇਸ ਰਣਨੀਤੀ ਸਦਕਾ ਪੰਜਾਬ ਪੁਲਿਸ ਰੰਗਦਾਰੀ ਗਿਰੋਹਾਂ ਦਾ ਪਰਦਾਫ਼ਾਸ਼ ਕਰਨ, ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੀ ਪਛਾਣ ਕਰਨ ਅਤੇ ਲੋੜੀਂਦੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਕਾਰਵਾਈ ਨੂੰ ਅੱਗੇ ਵਧਾਉਣ ਵਿੱਚ ਸਫ਼ਲ ਰਹੀ ਹੈ। ਇਸ ਦੇ ਨਾਲ ਹੀ, ਇਸ ਅਭਿਆਨ ਨੇ ਨੌਜਵਾਨਾਂ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰ ਸੱਭਿਆਚਾਰ ਦਾ ਆਕਰਸ਼ਣ ਸਿਰਫ਼ ਇੱਕ ਭਰਮ ਹੈ, ਜਿਸ ਦਾ ਅੰਤ ਅਪਰਾਧ ਅਤੇ ਬਰਬਾਦੀ ਵਿੱਚ ਹੀ ਹੁੰਦਾ ਹੈ।” ਇਸ ਅਭਿਆਨ ਨੂੰ ਗੁਆਂਢੀ ਰਾਜਾਂ ਅਤੇ ਕੇਂਦਰੀ ਜਾਂਚ ਤੇ ਖ਼ੁਫ਼ੀਆ ਏਜੰਸੀਆਂ ਨਾਲ ਨਿਯਮਤ ਤਾਲਮੇਲ ਦਾ ਵੀ ਪੂਰਾ ਸਹਿਯੋਗ ਮਿਲਿਆ, ਜਿਸ ਨਾਲ ਸੂਚਨਾਵਾਂ ਦੇ ਤੁਰੰਤ ਆਦਾਨ-ਪ੍ਰਦਾਨ ਅਤੇ ਸੰਗਠਿਤ ਅਪਰਾਧ ਵਿਰੁੱਧ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਮਜ਼ਬੂਤੀ ਮਿਲੀ। ਅਭਿਆਨ ਦੀਆਂ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਫ਼ਰਾਰ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਚੋਪੜਾ, ਪੁੱਤਰ ਹੀਰਾ ਲਾਲ, ਵਾਸੀ ਮਕਾਨ ਨੰਬਰ 15, ਅੰਦਰੂਨੀ ਦਿੱਲੀ ਗੇਟ, ਫ਼ਿਰੋਜ਼ਪੁਰ, ਨੂੰ ਮੱਧ ਏਸ਼ੀਆ ਤੋਂ ਅਤੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਜਕਾਰਤਾ (ਇੰਡੋਨੇਸ਼ੀਆ) ਤੋਂ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਉਣਾ ਰਿਹਾ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਐੱਫਟੀਈਸੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ। ਇਸ ਕਾਰਵਾਈ ਨੇ ਇਹ ਸਾਬਤ ਕੀਤਾ ਕਿ ਪੰਜਾਬ ਪੁਲਿਸ ਹੁਣ ਰਾਸ਼ਟਰੀ ਸਰਹੱਦਾਂ ਤੋਂ ਪਰ੍ਹੇ ਵੀ ਲੋੜੀਂਦੇ ਅਪਰਾਧੀਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਸਮਰੱਥਾ ਰੱਖਦੀ ਹੈ। ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕਾਰਵਾਈ ਤੋਂ ਇਲਾਵਾ, ਇਸ ਅਭਿਆਨ ਦੌਰਾਨ 64,402.77 ਲੀਟਰ ਨਾਜਾਇਜ਼ ਸ਼ਰਾਬ, 34,840 ਬੋਤਲਾਂ ਅਤੇ 926 ਪੇਟੀਆਂ ਬਰਾਮਦ ਕਰਕੇ ਨਸ਼ਟ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 4,978 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਅਤੇ 1,781 ਵਾਹਨ ਅਤੇ 61 ਡਰੋਨ ਵੀ ਕਬਜ਼ੇ ਵਿੱਚ ਲਏ ਗਏ। ਇਨ੍ਹਾਂ ਕਾਰਵਾਈਆਂ ਨੇ ਅਪਰਾਧਿਕ ਢਾਂਚੇ ਨੂੰ ਕਮਜ਼ੋਰ ਕਰਨ, ਸੰਗਠਿਤ ਅਪਰਾਧੀ ਨੈੱਟਵਰਕਾਂ ਨੂੰ ਤੋੜਨ ਅਤੇ ਪੂਰੇ ਪੰਜਾਬ ਵਿੱਚ ਲੋਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ 93946-93946 ਨੰਬਰ ’ਤੇ ਇੱਕ ਸਮਰਪਿਤ ਟਿਪਲਾਈਨ ਵੀ ਸ਼ੁਰੂ ਕੀਤੀ ਹੈ, ਜਿਸ ਰਾਹੀਂ ਨਾਗਰਿਕ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧਿਕ ਗਤੀਵਿਧੀਆਂ ਬਾਰੇ ਗੁਮਨਾਮ ਤੌਰ ’ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਇਸ ਪਹਿਲ ਤਹਿਤ ਲੋਕ ਆਪਣੀ ਪਛਾਣ ਸਾਹਮਣੇ ਆਉਣ ਦੇ ਡਰ ਤੋਂ ਬਿਨਾਂ ਗੁਪਤ ਤੌਰ ’ਤੇ ਅਹਿਮ ਜਾਣਕਾਰੀ ਦੇ ਸਕਦੇ ਹਨ, ਜਿਸ ਨਾਲ ਏਜੀਟੀਐਫ ਨੂੰ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਦਾ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਦਦ ਮਿਲੇਗੀ। ਜਨ-ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਏਜੀਟੀਐਫ ਨੇ ਇੱਕ ਇਨਾਮ ਨੀਤੀ ਵੀ ਲਾਗੂ ਕੀਤੀ ਹੈ, ਜਿਸ ਤਹਿਤ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਵਿੱਚ ਸਹਾਇਕ ਭਰੋਸੇਯੋਗ ਜਾਣਕਾਰੀ ਦੇਣ ਵਾਲਿਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਪਹਿਲ ਨਾਲ ਪੰਜਾਬ ਵਿੱਚ ਸੰਗਠਿਤ ਅਪਰਾਧ ਵਿਰੁੱਧ ਖ਼ੁਫ਼ੀਆ-ਆਧਾਰਿਤ ਕਾਰਵਾਈਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

Share201Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.