Punjab Power Minister: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਈਟੀਓ ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ।
ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀਐਸਪੀਸੀਐਲ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ।
In view of the upcoming paddy season, Power Minister Harbhajan Singh ETO visited ongoing Ranjit Sagar Dam and Shahpurkandi projects and directed officials to complete the project within the stipulated time. pic.twitter.com/1VAfr7qTDC
— Government of Punjab (@PunjabGovtIndia) April 9, 2023
ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।
ਇਸ ਮੌਕੇ ਪੀਐਸਪੀਸੀਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h