ਸ਼ੁੱਕਰਵਾਰ, ਮਈ 30, 2025 08:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ‘ਚ ਹੁਣ ਤੱਕ 45 ਲੱਖ ਮੀਟਰਕ ਟਨ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤੀਆਂ ‘ਚ ਬਗੈਰ ਵੈਲਿਯੂ ਕੱਟ 7300 ਕਰੋੜ ਰੁਪਏ ਦੀ ਅਦਾਇਗੀ

Punjab Mandis and Farmer: ਖੁਰਾਕ ਮੰਤਰੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਕਣਕ ਦੀ ਪੂਰੀ ਰਕਮ ਅਦਾ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।”

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਖੇਤੀਬਾੜੀ, ਪੰਜਾਬ
0

 

Rabbi Season, Wheat Procurement: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਨੇ ਲੰਘੇੇ ਦਿਨ ਤੱਕ ਰਾਜ ਦੀਆਂ ਮੰਡੀਆਂ ਵਿੱਚ ਲਗਪਗ 45 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬੰਗਾ ਮੰਡੀ ਵਿਖੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਆਏ। ਉਨ੍ਹਾਂ ਇਸ ਤੋਂ ਪਹਿਲਾਂ ਨਵਾਂਸ਼ਹਿਰ ਵਿਖੇ ਖਰੀਦ ਏਜੰਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਖਰੀਦ ਸੀਜ਼ਨ ਦੀ ਪ੍ਰਗਤੀ ਅਤੇ ਮੁਸ਼ਕਿਲਾਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ‘ਮੁੱਲ ਕਟੌਤੀ’ (ਵੈਲਿਯੂ ਕੱਟ) ਦੀ ਕਟੌਤੀ ਕੀਤੇ ਬਿਨਾਂ ਹੁਣ ਤੱਕ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 7300 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖੁਰਾਕ ਮੰਤਰੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਕਣਕ ਦੀ ਪੂਰੀ ਰਕਮ ਅਦਾ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।”

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਟੌਤੀ ਦੇਸ਼ ਦੇ ਅੰਨਦਾਤੇ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ ਤੇ ਇਸ ਨਾਲ ਉਨ੍ਹਾਂ ਦੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਜੋ ਪਹਿਲਾਂ ਹੀ ਭਾਰੀ ਮੀਂਹ ਦੇ ਕਹਿਰ ਦੀ ਮਾਰ ਹੇਠ ਸੀ, ਫ਼ਸਲਾਂ ਦੇ ਨੁਕਸਾਨ ਬਾਅਦ ਇਸ ਕੱਟ ਨੂੰ ਸਹਿਣ ਦੀ ਸਥਿਤੀ ’ਚ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ’ਤੇ ਇਹ ਮੁੱਲ ਕਟੌਤੀ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਹੋਰ ਮੁਸ਼ਕਲ ਤੋਂ ਬਚਾਉਣ ਲਈ ਤੁਰੰਤ ਖਰੀਦ ਕਰਨ ਅਤੇ ਅਦਾਇਗੀ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਕੁਦਰਤੀ ਆਫਤਾਂ ਨਾਲ ਝੰਬੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਬੰਗਾ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਆਏ ਕਿਸਾਨ ਮੱਖਣ ਸਿੰਘ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ, ਉਨ੍ਹਾਂ ਨੂੰ ਮੰਡੀਆਂ ਵਿੱਚ ਆ ਰਹੀ ਮੁਸ਼ਕਲ ਬਾਰੇ ਪੁੱਛਿਆ, ਪਰ ਕਿਸਾਨਾਂ ਨੇ ਸਰਕਾਰ ਵੱਲੋਂ ਨਿਰਵਿਘਨ ਖਰੀਦ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਤੋਂ ਮਾਰਕੀਟ ਕਮੇਟੀਆਂ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਪਰ ਉਨ੍ਹਾਂ ਕੁਝ ਹੋਰ ਵਾਧੂ ਪਖਾਨਿਆਂ ਦੀ ਮੰਗ ਕਰਦਿਆਂ ਮੌਜੂਦਾ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੌਕੇ ’ਤੇ ਹੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ ਖਰੀਦ ਸੀਜ਼ਨ ਤੱਕ ਹੋਰ ਪਖਾਨਾ ਯੂਨਿਟਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਬੰਗਾ ਤੋਂ ਸੀਨੀਅਰ ਆਪ ਆਗੂ ਕੁਲਜੀਤ ਸਿੰਘ ਸਰਹਾਲ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਮੇਜਰ ਸ਼ਿਵਰਾਜ ਬੱਲ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਨੀਲੇ ਕਾਰਡਾਂ (ਆਟਾ ਦਾਲ ਸਕੀਮ) ਦੀ ਤਸਦੀਕ ਸਬੰਧੀ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਇਹ ਪ੍ਰਕਿਰਿਆ ਬਿਨਾਂ ਕਿਸੇ ਦਖਲ-ਅੰਦਾਜ਼ੀ ਦੇ ਚੱਲ ਰਹੀ ਹੈ ਅਤੇ ਇਹ ਯਕੀਨ ਦਿਵਾਇਆ ਕਿ ਯੋਜਨਾ ਦਾ ਲਾਭ ਕੇਵਲ ਜਾਇਜ਼ ਲਾਭਪਾਤਰੀਆਂ ਨੂੰ ਹੀ ਮਿਲੇਗਾ।

Punjab has procured about 45 lakh MT of wheat in state Mandis, said Food, Civil Supply & Consumer Affairs Minister, Lal Chand Kataruchak while taking stock of wheat procurement at Banga Mandi in SBS Nagar. Payment of ₹7300 crore has been made so far to Two Lakh Farmers,he added. pic.twitter.com/ryGgdx7A2f

— Government of Punjab (@PunjabGovtIndia) April 21, 2023

ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਨਵਾਂਸ਼ਹਿਰ ਦੇ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਖਰੀਦ ਏਜੰਸੀਆਂ ਦੀ ਸਮੀਖਿਆ ਮੀਟਿੰਗ ਵੀ ਕੀਤੀ। ਉਨ੍ਹ੍ਹਾਂ ਨੇ ਖਰੀਦ ਏਜੰਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਪੁੱਛਿਆ ਅਤੇ ਖਰੀਦ ਵਿੱਚ ਤੇਜ਼ੀ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਿਫਟਿੰਗ ਨੂੰ ਵੀ ਵਧਾਉਣ ਲਈ ਕਿਹਾ। ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਜ਼ਿਲ੍ਹੇ ’ਚ 85000 ਦੇ ਕਰੀਬ ਮੀਟ੍ਰਿਕ ਟਨ ਕਣਕ ਖਰੀਦ ਕੀਤੀ ਜਾ ਚੁੱਕੀ ਹੈ ਅਤੇ 131 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ’ਚ ਤਬਦੀਲ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਘਨਸ਼ਿਆਮ ਥੋਰੀ ਵੀ ਹਾਜ਼ਰ ਰਹੇ। ਨਵਾਂਸ਼ਹਿਰ ਵਿਖੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਸੀਨੀਅਰ ਆਪ ਆਗੂ ਬੰਗਾ ਕੁਲਜੀਤ ਸਿੰਘ ਸਰਹਾਲ ਤੋਂ ਇਲਾਵਾ ਡੀ ਸੀ ਐਨ ਪੀ ਐਸ ਰੰਧਾਵਾ ਅਤੇ ਐਸ ਐਸ ਪੀ ਭਗੀਰਥ ਸਿੰਘ ਮੀਨਾ ਨੇ ਖੁਰਾਜ ਤੇ ਸਿਵਲ ਸਪਲਾਈ ਮੰਤਰੀ ਦਾ ਸਵਾਗਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CENTRE GOVERNMENTlal chand kataruchakpro punjab tvpunjab farmerspunjab governmentPunjab Mandipunjab newsPunjab Wheat Procurmentpunjabi newsRabbi SeasonValue CutWheat Lifting
Share226Tweet141Share56

Related Posts

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025
Load More

Recent News

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.