ਸੋਮਵਾਰ, ਅਪ੍ਰੈਲ 20, 2026 01:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਕੰਮਾਂ ‘ਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ

Punjab Government: ਈਟੀਓ ਨੇ ਕਿਹਾ ਕਿ ਪ੍ਰਾਪਤ ਸੁਝਾਵਾਂ ਨੂੰ ਵਿਭਾਗ ਦੇ ਨਿਯਮਾਂ ਮੁਤਾਬਕ ਢਾਲ ਕੇ ਅਪਣਾਇਆ ਜਾਵੇਗਾ ਤਾਂ ਜੋ ਕੰਮਾਂ ਵਿੱਚ ਸੁਧਾਰ ਦੇ ਨਾਲ-ਨਾਲ ਕਿਸੇ ਤਰ੍ਹਾਂ ਦੇ ਕਾਨੂੰਨੀ ਅੜਿੱਕੇ ਤੋਂ ਵੀ ਬਚਿਆ ਜਾ ਸਕੇ।

by ਮਨਵੀਰ ਰੰਧਾਵਾ
ਫਰਵਰੀ 5, 2023
in ਪੰਜਾਬ
0

Punjab News: ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਤੋਂ ਸੁਝਾਅ ਮੰਗੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਵਿਭਾਗ ਦੇ ਕੰਮਾਂ ਵਿੱਚ ਮਿਆਰੀ ਸੁਧਾਰ ਲਿਆਂਦੇ ਜਾਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮੁੱਖ ਦਫ਼ਤਰ ਅਤੇ ਖੇਤਰੀ ਅਧਿਕਾਰੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਦੀ ਬਿਹਤਰੀ ਲਈ ਹਰੇਕ ਸੁਝਾਅ ਕੀਮਤੀ ਹੈ।

ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਦੌਰਾਨ ਇਨ੍ਹਾਂ ਸੁਝਾਵਾਂ ਨੂੰ ਅਮਲੀ ਰੂਪ ਦੇਣ ਲਈ ਰਣਨੀਤੀ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਪਤ ਸੁਝਾਵਾਂ ਨੂੰ ਵਿਭਾਗ ਦੇ ਨਿਯਮਾਂ ਮੁਤਾਬਕ ਢਾਲ ਕੇ ਅਪਣਾਇਆ ਜਾਵੇਗਾ ਤਾਂ ਜੋ ਕੰਮਾਂ ਵਿੱਚ ਸੁਧਾਰ ਦੇ ਨਾਲ-ਨਾਲ ਕਿਸੇ ਤਰ੍ਹਾਂ ਦੇ ਕਾਨੂੰਨੀ ਅੜਿੱਕੇ ਤੋਂ ਵੀ ਬਚਿਆ ਜਾ ਸਕੇ।

ਕੁਆਲਿਟੀ ਕੰਟਰੋਲ ‘ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਖੇਤਰੀ ਪੱਧਰ ‘ਤੇ ਕੁਆਲਿਟੀ ਕੰਟਰੋਲ ਵਿੰਗ ਸਥਾਪਿਤ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

ਸੜਕਾਂ ਦੇ ਕੰਮਾਂ ਵਿੱਚ ਊਣਤਾਈਆਂ ਸਥਾਈ ਤੌਰ ‘ਤੇ ਦੂਰ ਕਰਨ ਦੇ ਮਨਸ਼ੇ ਨਾਲ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੁਝਾਉਣ ਕਿ ਕਿਵੇਂ ਵਧੀਆ ਸੜਕਾਂ, ਪੁਲ ਅਤੇ ਇਮਾਰਤਾਂ ਦਾ ਨਿਰਮਾਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਹਾਟ-ਮਿਕਸ ਪਲਾਂਟ ਅਤੇ ਸੜਕ ਨਿਰਮਾਣ ਵਾਲੀ ਥਾਂ ‘ਤੇ ਸਮੱਗਰੀ ਜਿਵੇਂ ਲੁੱਕ, ਗਟਕਾ ਆਦਿ ਦੀ ਗੁਣਵੱਤਾ ਲਈ ਮੋਬਾਈਲ ਟੈਸਟਿੰਗ ਸਹੂਲਤ, ਸੂਚਨਾ ਤਕਨੀਕ ਦੀ ਵਰਤੋਂ ਤਹਿਤ ਜੀ.ਪੀ.ਐਸ. ਪ੍ਰਣਾਲੀ ਅਪਨਾਉਣਾ ਅਤੇ ਨਿਗਰਾਨੀ ਤੰਤਰ ਬਾਰੇ ਅਧਿਕਾਰੀ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਭੇਜਣ। ਕੈਬਨਿਟ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸੜਕਾਂ ਦੇ ਕੰਮਾਂ ਵਿੱਚ ਲਾਗਤ ਮੁੱਲ ਮਿਲਾਨ (ਸੀ.ਵੀ.ਆਰ.) ਵਿੱਚ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਲੋਕ ਨਿਰਮਾਣ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਫ਼ੀਲਡ ਵਿੱਚ ਚਲਦੇ ਕੰਮਾਂ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਫ਼ੀਲਡ ਵਿੱਚ ਵਿਭਾਗ ਨੂੰ ਹੋਰਨਾਂ ਸਬੰਧਤ ਵਿਭਾਗਾਂ ਤੋਂ ਐਨ.ਓ.ਸੀ. ਅਤੇ ਹੋਰ ਪ੍ਰਵਾਨਗੀਆਂ ਆਦਿ ਲੈਣ ਦੀ ਜ਼ਰੂਰਤ ਪੈਂਦੀ ਹੈ ਅਤੇ ਤਾਲਮੇਲ ਦੀ ਕਮੀ ਕਰਕੇ ਕੰਮਾਂ ਵਿੱਚ ਦੇਰੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਾਲਮੇਲ ਤੰਤਰ ਨੂੰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਅਗਲੇ ਦਿਨਾਂ ਦੌਰਾਨ ਰਾਜ ਪੱਧਰ ‘ਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਹਰਭਜਨ ਈਟੀਓ ਨੇ ਗੁਣਵੱਤਾ ਭਰਪੂਰ ਸਰਕਾਰੀ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਅਗਲੇ ਦਿਨਾਂ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਅਤੇ ਠੇਕੇਦਾਰਾਂ ਨਾਲ ਵੀ ਮੀਟਿੰਗ ਕਰਨ ਲਈ ਉੱਚ ਅਧਿਕਾਰੀਆਂ ਨੂੰ ਵਿਉਂਤਬੰਦੀ ਕਰਨ ਲਈ ਆਖਿਆ। ਕੈਬਨਿਟ ਮੰਤਰੀ ਨੇ ਵਿਭਾਗ ਕੋਲ ਉਪਲਬਧ ਫ਼ੰਡਾਂ ਨੂੰ ਲੈਪਸ ਹੋਣ ਤੋਂ ਬਚਾਉਣ ਲਈ ਲੋੜ ਮੁਤਾਬਕ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ, ਸੰਯੁਕਤ ਸਕੱਤਰ ਸਕੱਤਰ ਸਿੰਘ ਬੱਲ, ਚੀਫ਼ ਇੰਜੀਨੀਅਰ (ਮੁੱਖ ਦਫ਼ਤਰ) ਵੀ.ਕੇ. ਚੋਪੜਾ ਅਤੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਫ਼ੀਲਡ ਦੇ ਚੀਫ਼ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannHarbhajan Singh ETOpro punjab tvpunjab governmentpunjab newsPunjab Public Works Minister
Share227Tweet142Share57

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.