ਪੰਜਾਬ ਦੇ ਮੌਸਮ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ।ਦਰਅਸਲ, ਸੂਬੇ ‘ਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ਼ ਬਦਲੇਗਾ।ਮੌਸਮ ਵਿਭਾਗ ਦੇ ਅਨੁਸਾਰ ਸ਼ਨੀਵਾਰ ਤੋਂ ਬਦਲਦੇ ਮੌਸਮ ਦੀ ਸੰਭਾਵਨਾ ਹੈ।ਕਿਉਂਕਿ ਪੱਛਮੀ ਡਿਸਟਰਬੈਂਸ ਫਿਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਦਾ ਅਸਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ 4 ਮਈ ਤੋਂ ਦੇਖਿਆ ਜਾ ਸਕਦਾ ਹੈ। ਵਿਭਾਗ ਮੁਤਾਬਕ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ ਵੀ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ‘ਚ ਇਕ ਵਾਰ ਫਿਰ ਗਿਰਾਵਟ ਆ ਸਕਦੀ ਹੈ, ਜਿਸ ਤੋਂ ਬਾਅਦ ਮੌਸਮ ਸਾਫ ਰਹੇਗਾ।
ਦੱਸ ਦੇਈਏ ਕਿ ਵੀਰਵਾਰ ਨੂੰ ਫਰੀਦਕੋਟ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ, ਪਟਿਆਲਾ ਦਾ 35.6, ਪਠਾਨਕੋਟ ਦਾ 34.3, ਅੰਮ੍ਰਿਤਸਰ ਦਾ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।