ਸ਼ਨੀਵਾਰ, ਅਪ੍ਰੈਲ 11, 2026 10:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ।

by Pro Punjab Tv
ਮਾਰਚ 20, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ ‘ਸ਼ਗੂਫ਼ਾ’ ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ ‘ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ ‘ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।

ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ ‘ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ ‘ਲੰਬੀ ਨਹਿਰ’ ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ ‘ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

Tags: latest newsLatest News Pro Punjab Tvlatest Updatepro punjab tvpropunjabtvpunjabpunjabi news
Share198Tweet124Share50

Related Posts

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026
Load More

Recent News

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.