Punjab, Stubble Burning: ਪੰਜਾਬ ‘ਚ ਪਿਛਲੇ 9 ਦਿਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਰੀਬ ਤਿੰਨ ਗੁਣਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਇਸ ਸੀਜ਼ਨ ਵਿੱਚ ਅਜਿਹੇ ਮਾਮਲਿਆਂ ਦੀ ਕੁੱਲ ਗਿਣਤੀ ਹੁਣ ਤੱਕ 2,625 ਹੋ ਗਈ ਹੈ। ਦੱਸ ਦਈਏ ਕਿ ਇਸ ਸਾਲ 15 ਸਤੰਬਰ ਤੋਂ 10 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 718 ਘਟਨਾਵਾਂ ਸਾਹਮਣੇ ਆਈਆਂ ਹਨ।
ਲੁਧਿਆਣਾ ਸਥਿਤ ‘ਪੰਜਾਬ ਰਿਮੋਟ ਸੈਂਸਿੰਗ ਸੈਂਟਰ’ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੀਆਂ 436 ਘਟਨਾਵਾਂ ਦਰਜ ਕੀਤੀਆਂ ਗਈਆਂ। ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਦੇਖਣ ਨੂੰ ਮਿਲੀਆਂ ਹਨ। ਸੂਬੇ ਵਿੱਚ 19 ਅਕਤੂਬਰ 2020 ਤੱਕ ਪਰਾਲੀ ਸਾੜਨ ਦੀਆਂ 7,115 ਅਤੇ 2021 ਵਿੱਚ 2,942 ਘਟਨਾਵਾਂ ਦਰਜ ਕੀਤੀਆਂ ਗਈਆਂ ਸੀ।
ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਤਰਨਤਾਰਨ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ 124 ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 82, ਗੁਰਦਾਸਪੁਰ ਵਿੱਚ 64 ਅਤੇ ਪਟਿਆਲਾ ਵਿੱਚ 27 ਘਟਨਾਵਾਂ ਦਰਜ ਕੀਤੀਆਂ ਗਈਆਂ।
ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹਵਾ ਪ੍ਰਦੂਸ਼ਣ ਕਾਰਨ ਮਨੁੱਖੀ ਜੀਵਨ ਨੂੰ ਗੰਭੀਰ ਖ਼ਤਰਾ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਿਆਂ ਦਾ ਨਿਯਮਤ ਦੌਰਾ ਕਰਨ ਲਈ ਕਿਹਾ ਹੈ।
‘ਪੰਜਾਬ ਨੂੰ ਝੱਲਣੀ ਪੈਂਦੀ ਨਮੋਸ਼ੀ’
ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਨਿਯਮਤ ਤੌਰ ‘ਤੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਕਿਹਾ ਹੈ।
ਜੰਜੂਆ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੌਮੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸੁਪਰੀਮ ਕੋਰਟ, ਨੈਸ਼ਨਲ ਏਅਰ ਕੁਆਲਿਟੀ ਕਮਿਸ਼ਨ ਅਤੇ ਐਨਜੀਟੀ ਨੇ ਵੀ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਾਖੁਸ਼ੀ ਜ਼ਾਹਰ ਕੀਤੀ ਹੈ।
ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇ ਤਾਂ ਜੋ ਹੋਰ ਕਿਸਾਨ ਵੀ ਪ੍ਰੇਰਿਤ ਹੋ ਸਕਣ।