Punjab school holidays extended: ਪੂਰੇ ਪੰਜਾਬ ਭਰ ਦੇ ਵਿੱਚ ਹੜਾਂ ਦਾ ਕਹਿਰ ਜਾਰੀ ਹੈ ਅਤੇ ਕਾਫੀ ਨਦੀਆਂ ਨਾਲੇ ਤੂਫਾਨ ਤੇ ਆ ਚੁੱਕੇ ਹਨ। ਹੜ੍ਹ ਦੀ ਮਾਰ ਪੰਜਾਬ ਤੇ ਇਸ ਕਦਰ ਪੈ ਰਹੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਾਫੀ ਭਾਰੀ ਨੁਕਸਾਨ ਝੇਲਣਾ ਪੈ ਰਿਹਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧ ਵਿੱਚ ਸਕੂਲਾਂ ਅਤੇ ਕਾਲਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ।

ਉਨ੍ਹਾਂ ‘ਐਕਸ’ ‘ਤੇ ਕਿਹਾ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਭਰ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ 7 ਸਤੰਬਰ, 2025 ਤੱਕ ਬੰਦ ਰਹਿਣਗੇ। ‘ਬੈਂਸ ਨੇ ਕਿਹਾ, ‘ਸਾਰਿਆਂ ਨੂੰ ਸਥਾਨਕ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।’
ਇਸ ਤੋਂ ਪਹਿਲਾਂ ਸਰਕਾਰ ਨੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।