ਸੋਮਵਾਰ, ਅਕਤੂਬਰ 12, 2026 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ

by Pro Punjab Tv
ਮਈ 2, 2026
in Featured News, ਪੰਜਾਬ
0

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, “ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ ‘ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1,129 ਕਰੋੜ ਰੁਪਏ ਦੇ ਪ੍ਰਭਾਵਸ਼ਾਲੀ ਵਾਧੇ ਵਿੱਚ ਤਬਦੀਲ ਹੋਇਆ।”

 

ਕੌਮੀ ਪੱਧਰ ‘ਤੇ ਪੰਜਾਬ ਦੀ ਸਥਿਤੀ ਬਾਰੇ ਵਿਸਥਾਰ ਦਿੰਦੇ ਹੋਏ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਪੰਜਾਬ ਨੇ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ 66% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ, ਜੋ ਪਿਛਲੇ ਸਾਲ ਦੇ 1,795 ਕਰੋੜ ਰੁਪਏ ਤੋਂ ਵੱਧ ਕੇ 2,987 ਕਰੋੜ ਰੁਪਏ ਹੋ ਗਿਆ ਹੈ। ਇਹ ਸਾਨੂੰ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਸੂਬੇ ਵਜੋਂ ਸਥਾਪਿਤ ਕਰਦਾ ਹੈ, ਜੋ ਸਰਬ-ਭਾਰਤੀ ਵਿਕਾਸ ਔਸਤ ਨੂੰ ਕਾਫ਼ੀ ਪਿੱਛੇ ਛੱਡਦਾ ਹੈ ਅਤੇ ਸਾਰੇ ਉੱਤਰੀ ਭਾਰਤੀ ਸੂਬਿਆਂ ਵਿੱਚ ਮੋਹਰੀ ਹੈ।”

 

ਵਿੱਤੀ ਅੰਕੜਿਆਂ ਦੇ ਸੰਦਰਭ ਵਿੱਚ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, “ਹਾਲਾਂਕਿ ਸਾਲ-ਦਰ-ਸਾਲ ਦੀ ਤੁਲਨਾ ਅਪ੍ਰੈਲ 2025 ਤੋਂ 859 ਕਰੋੜ ਰੁਪਏ ਦੇ ਅਸਧਾਰਨ ਆਈ.ਜੀ.ਐਸ.ਟੀ. ਐਡਜਸਟਮੈਂਟ ਦੁਆਰਾ ਪ੍ਰਭਾਵਿਤ ਹੈ, ਇਸ ਕਾਰਕ ਨੂੰ ਨਿਰਪੱਖ ਕਰਨ ‘ਤੇ 12.57% ਦਾ ਐਡਜਸਟ ਕੀਤਾ ਕੁੱਲ ਵਾਧਾ ਅਤੇ 10.97% ਦਾ ਐਡਜਸਟ ਕੀਤਾ ਸ਼ੁੱਧ ਵਾਧਾ ਸਾਹਮਣੇ ਆਉਂਦਾ ਹੈ। ਇਹ ਸਪੱਸ਼ਟ ਤੌਰ ‘ਤੇ ਟੈਕਸ ਪ੍ਰਸ਼ਾਸਨ ਅਤੇ ਪਾਲਣਾ ਵਿੱਚ ਸਾਡੇ ਨਿਰੰਤਰ ਸੁਧਾਰਾਂ ਨੂੰ ਦਰਸਾਉਂਦਾ ਹੈ।”

 

ਇਸ ਵਿੱਤੀ ਮੀਲ ਪੱਥਰ ਦਾ ਸਿਹਰਾ ਸਖ਼ਤ ਪ੍ਰਸ਼ਾਸਨਿਕ ਉਪਾਵਾਂ ਨੂੰ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਸਾਡੇ ਮਜ਼ਬੂਤ ਜੀ.ਐਸ.ਟੀ. ਵਾਧੇ ਦਾ ਸਿਹਰਾ ਪੂਰੇ ਪੰਜਾਬ ਵਿੱਚ ਤੇਜ਼ ਕੀਤੀਆਂ ਗਈਆਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਜਾਂਦਾ ਹੈ। ਡੇਟਾ ਐਨਾਲਿਟਿਕਸ ਦੀ ਵਿਆਪਕ ਵਰਤੋਂ, ਤਾਲਮੇਲ ਵਾਲੀ ਫੀਲਡ ਕਾਰਵਾਈ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਨਿਰੀਖਣਾਂ ਰਾਹੀਂ, ਅਸੀਂ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਉਣ ਵਿੱਚ ਸਫਲ ਰਹੇ ਹਾਂ। ਇਸ ਤੋਂ ਇਲਾਵਾ, ਇਸ ਅਪ੍ਰੈਲ ਵਿੱਚ ਆਇਰਨ ਅਤੇ ਸਟੀਲ ਸੈਕਟਰ ਵਿੱਚ ਇੱਕ ਵਿਸ਼ੇਸ਼ ਟੈਕਸ ਚੋਰੀ ਵਿਰੋਧੀ ਮੁਹਿੰਮ ਦੌਰਾਨ, ਅਸੀਂ ਇੱਕ ਹੀ ਦਿਨ ਵਿੱਚ ਲਗਭਗ 200 ਵਾਹਨਾਂ ਨੂੰ ਜ਼ਬਤ ਕਰਕੇ ਇੱਕ ਰਿਕਾਰਡ ਇਨਫੋਰਸਮੈਂਟ ਡਰਾਈਵ ਚਲਾਈ ਹੈ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਮਾਲੀਆ ਅਧਾਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਜੀ.ਐਸ.ਟੀ. ਮਾਲੀਆ ਇਕੱਤਰ ਕਰਨ ਵਿੱਚ ਪੰਜਾਬ ਦਾ ਚੋਟੀ ਦਾ ਸਥਾਨ ਕਰ ਵਿਭਾਗ ਦੀ ਕੇਂਦਰਿਤ ਰਣਨੀਤੀ ਦਾ ਪ੍ਰਮਾਣ ਹੈ, ਜੋ ਕਿ ਤਕਨਾਲੋਜੀ-ਸੰਚਾਲਿਤ ਇਨਫੋਰਸਮੈਂਟ ਨੂੰ ਅਸਲ ਟੈਕਸਦਾਤਾਵਾਂ ਦੀ ਸਹੂਲਤ ਨਾਲ ਪੂਰੀ ਤਰ੍ਹਾਂ ਜੋੜਦਾ ਹੈ। ਅਸੀਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਲਈ ਨਿਰਪੱਖ, ਪਾਰਦਰਸ਼ੀ ਅਤੇ ਸਹਾਇਕ ਟੈਕਸ ਪ੍ਰਣਾਲੀ ਨੂੰ ਯਕੀਨੀ ਬਣਾਉਂਦੇ ਹੋਏ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

 

Tags: latest newslatest Updatepro punjab tvpropunjabnewspunjab governmentpunjab newspunjabi news
Share200Tweet125Share50

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.