ਸ਼ੁੱਕਰਵਾਰ, ਮਈ 9, 2025 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

by Gurjeet Kaur
ਦਸੰਬਰ 1, 2023
in ਪੰਜਾਬ
0
ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
• ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ
  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ।
ਮੋਨੈਕੋ ਵਿਖੇ ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 15000 ਮੈਗਾਵਾਟ ਸਮਰੱਥਾ ਨਾਲ ਪੰਜਾਬ ਪਾਵਰ ਸਰਪਲੱਸ ਸੂਬਾ ਹੈ ਅਤੇ ਇਸ ਵਿੱਚੋਂ 20 ਫੀਸਦ (3000 ਮੈਗਾਵਾਟ) ਊਰਜਾ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਰਾਹੀਂ ਪੈਦਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਰਾਲੀ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ 5 ਟੀਪੀਡੀ ਦੀ ਸਮਰੱਥਾ ਵਾਲਾ ਟੈਕਨਾਲੋਜੀ ਡੈਮੋਂਸਟ੍ਰੇਸ਼ਨ ਪਾਇਲਟ ਪ੍ਰਾਜੈਕਟ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਵਚਨਬੱਧ ਹੈ, ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ ਨਾਲ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਏਗਾ।
ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ   ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਬਾਇਓਮਾਸ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ ਨੂੰ ਨਿਰਮਾਣ ਕਾਰਜਾਂ ਦੌਰਾਨ ਬਿਜਲੀ ਡਿਊਟੀ ਤੋਂ 100% ਛੋਟ, ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਅਤੇ ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ (ਈ.ਡੀ.ਸੀ.) ਤੋਂ ਛੋਟ, ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੋਂ 100% ਛੋਟ ਅਤੇ ਲੈਂਡ ਲੀਜ਼ ਲਈ ਸਟੈਂਪ ਡਿਊਟੀ ਤੋਂ 100%  ਛੋਟ ਵਰਗੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।

 

 

 

ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਆਧਾਰਿਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਦੇ 85 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਚਾਰ ਪ੍ਰਾਜੈਕਟ ਕਾਰਜਸ਼ੀਲ ਹਨ, ਜੋ ਪੂਰੀ ਸਮਰੱਥਾ ਨਾਲ ਪ੍ਰਤੀ ਸਾਲ ਲਗਭਗ 0.28 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ 6 ਮਹੀਨਿਆਂ ਦੇ ਅੰਦਰ ਛੇ ਹੋਰ ਪ੍ਰਾਜੈਕਟਾਂ ਦੇ ਚਾਲੂ ਹੋਣ ਦੀ ਸੰਭਾਵਨਾ ਹੈ ਅਤੇ 28 ਹੋਰ ਸੀ.ਬੀ.ਜੀ. ਪ੍ਰਾਜੈਕਟ ਵੱਖ-ਵੱਖ ਪੜਾਵਾਂ ਅਧੀਨ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਚਾਲੂ ਹੋਣ ਨਾਲ ਸਾਲਾਨਾ ਲਗਭਗ 1.6 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ।
  ਅਮਨ ਅਰੋੜਾ ਨੇ ਕਿਹਾ ਕਿ ਦੋ ਪ੍ਰਮੁੱਖ ਕੌਮੀ ਪੱਧਰ ਦੇ ਜਨਤਕ ਅਦਾਰਿਆਂ (ਪੀ.ਐਸ.ਯੂਜ਼) ਗੈਸ ਅਥਾਰਟੀ ਆਫ਼ ਇੰਡੀਆ (ਗੇਲ) ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ (ਐਚ.ਪੀ.ਸੀ.ਐਲ.) ਨੇ ਵੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ 20 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਸਮਝੌਤੇ ਸਹੀਬੱਧ ਕੀਤੇ ਹਨ। ਇਹ 20 ਸੀ.ਬੀ.ਜੀ. ਪਲਾਂਟ 10-15 ਟੀ.ਪੀ.ਡੀ. ਸਮਰੱਥਾ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੂੰ ਪਹਿਲਾਂ ਹੀ ਕੁੱਲ 100 ਮੈਗਾਵਾਟ ਸਮਰੱਥਾ ਵਾਲੇ 11 ਬਾਇਓਮਾਸ ਅਧਾਰਤ ਪਾਵਰ ਪ੍ਰਾਜੈਕਟ ਅਲਾਟ ਕੀਤੇ ਗਏ ਹਨ ਜੋ ਕਾਰਜਸ਼ੀਲ ਹਨ ਅਤੇ ਹਰ ਸਾਲ ਲਗਭਗ 1.2 ਮਿਲੀਅਨ ਟਨ ਬਾਇਓਮਾਸ ਦੀ ਖ਼ਪਤ ਕਰਦੇ ਹਨ।
ਕੈਬਨਿਟ ਮੰਤਰੀ ਦੱਸਿਆ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਵਿੱਚ ਬਾਇਓਮਾਸ ਅਧਾਰਤ ਈਂਧਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇਥੇ ਹਰੇਕ ਸਾਲ ਲਗਭਗ 20 ਮਿਲੀਅਨ ਟਨ ਤੋਂ ਵੱਧ ਪਰਾਲੀ ਪੈਦਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਂਦਿਆਂ ਵਾਤਾਵਰਣ ਨੂੰ ਬਚਾਉਣ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਦੀ ਵਰਤੋਂ ਬਾਲਣ/ਊਰਜਾ ਉਤਪਾਦਨ ਵਿੱਚ ਕਰਨ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ।
Tags: aapaman aroraCabinet Ministerpro punjab tv
Share210Tweet132Share53

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.