National Games/Khelo India Games: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿੱਚ ਬੋਲਦਿਆਂ ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦੇਣ ਦੀ ਮੰਗ ਰੱਖੀ। ਇਸ ਸੈਸ਼ਨ ਦੀ ਪ੍ਰਧਾਨਗੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੀਤੀ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੇ 2001 ਵਿੱਚ ਕੌਮੀ ਖੇਡਾਂ ਤੋਂ ਬਾਅਦ ਕੋਈ ਵੀ ਕੌਮੀ ਖੇਡਾਂ ਜਾਂ ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਪੰਜਾਬ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਸੀ ਅਤੇ ਹੌਲੀ-ਹੌਲੀ ਪਛੜਦਾ ਗਿਆ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਜੇਕਰ ਪੰਜਾਬ ਨੂੰ ਕੌਮੀ ਪੱਧਰ ਦਾ ਵੱਡਾ ਖੇਡ ਮੁਕਾਬਲਾ ਕਰਵਾਉਣ ਦਾ ਮੌਕਾ ਮਿਲੇ ਤਾਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਪਿੰਡਾਂ ਵਿੱਚ ਖੇਡ ਪਾਰਕ ਬਣਾ ਰਹੀ ਹੈ ਅਤੇ ਗੈਪ ਫੰਡਿੰਗ ਦੀ ਰਾਸ਼ੀ ਖੇਡ ਵਿਭਾਗ ਦੇ ਰਿਹਾ ਹੈ। ਕੇਂਦਰ ਸਰਕਾਰ ਖੇਲੋ ਇੰਡੀਆ ਦੀਆਂ ਸਕੀਮਾਂ ਜਾਂ ਹੋਰ ਕਿਸੇ ਸਕੀਮ ਤਹਿਤ ਇਸ ਗੈਪ ਫੰਡਿੰਗ ਵਿੱਚ ਸੂਬਿਆਂ ਦੀ ਮੱਦਦ ਕਰਨ।
ਪੰਜਾਬ ਦੇ ਖੇਡ ਮੰਤਰੀ ਨੇ ਸੱਟਾ-ਫੇਟਾਂ ਕਾਰਨ ਖਿਡਾਰੀਆਂ ਦੇ ਖੇਡ ਜੀਵਨ ਵਿੱਚ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਈ ਦੇ ਸੈਂਟਰ ਆਫ ਐਕਸੀਲੈਂਸਜ਼ ਵਿੱਚ ਖਿਡਾਰੀਆਂ ਲਈ ਇੰਜਰੀ ਤੇ ਰਿਹੈਬਲੀਟੇਸ਼ਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਸੱਟਾਂ ਤੋਂ ਉੱਭਰ ਸਕਣ। ਉਨ੍ਹਾਂ ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਦੀ ਉਦਾਹਰਨ ਦਿੱਤੀ ਜਿਸ ਨੂੰ ਵਿਦੇਸ਼ਾਂ ਵਿੱਚ ਅਜਿਹੇ ਸੈਂਟਰਾਂ ਤੋਂ ਮਿਲੀ ਮੱਦਦ ਕਾਰਨ ਸੱਟ ਤੋਂ ਉੱਭਰਨ ਵਿੱਚ ਮੱਦਦ ਮਿਲੀ।
Sports & Youth Services Minister @meet_hayer has demanded hosting rights for Punjab in respect of National Games & seeked cooperation in gap funding for sports parks during a chintan camp of Sports Ministers of States/UTs presided by Union Sports Minister @iAnuragThakur. pic.twitter.com/1JYx0CxHNQ
— Government of Punjab (@PunjabGovtIndia) April 24, 2023
ਮੀਤ ਹੇਅਰ ਨੇ ਕਿਹਾ ਕਿ ਖੇਲੋ ਇੰਡੀਆ ਗੇਮਜ਼ ਦੇ ਜੇਤੂ ਖਿਡਾਰੀਆਂ ਦਾ ਪੂਲ ਬਣਾ ਕੇ ਉਨ੍ਹਾਂ ਨੂੰ ਚੰਗੇ ਕੇਂਦਰਾਂ ਵਿੱਚ ਭੇਜ ਕੇ ਭਵਿੱਖ ਲਈ ਤਿਆਰ ਕਰਨਾ ਚਾਹੀਦਾ ਹੈ। ਓਲੰਪਿਕ, ਰਾਸ਼ਟਰਮੰਡਲ, ਏਸ਼ਿਆਈ ਖੇਡਾਂ ਜਿਹੇ ਵੱਡੇ ਮੰਚ ਲਈ ਦੇਸ਼ ਦੇ ਚੋਣਵੇਂ ਖਿਡਾਰੀਆਂ ਦੀ ਤਿਆਰੀ ਉੱਤੇ ਜ਼ੋਰ ਦੇਣਾ ਲਾਜ਼ਮੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h