ਸ਼ਨੀਵਾਰ, ਮਈ 10, 2025 06:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ‘ਚ ਮੰਗੀ ਛੋਟ

Punjab Flood Relief Funds: ਮੀਂਹ ਕਾਰਨ ਸੂਬੇ 'ਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ 'ਤੇ ਆਈ ਸੱਤ ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕੀਤਾ ਸੀ।

by ਮਨਵੀਰ ਰੰਧਾਵਾ
ਅਗਸਤ 10, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Compensation amount for Flood Victims: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ ਵਿੱਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ।

ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਨਿਰੰਤਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ‘ਤੇ ਆਈ ਸੱਤ ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਭਾਗ-ਵਾਰ ਹੜ੍ਹਾਂ ਦੇ ਹੋਏ ਨੁਕਸਾਨ ਦੀ ਪੇਸ਼ਕਾਰੀ ਦਿਖਾਉਣ ਤੋਂ ਬਾਅਦ ਮੁੱਖ ਸਕੱਤਰ ਨੇ ਕੇਂਦਰੀ ਟੀਮ ਨੂੰ ਵਿਸਥਾਰਤ ਰਿਪੋਰਟ ਸੌਂਪੀ।

ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਵਿੱਚ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਕਰੀਬ ਦੋਗੁਣੀ ਕਰਨ ਦੀ ਮੰਗ ਕੀਤੀ ਗਈ ਜਿਵੇਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ 4 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ, ਫਸਲ ਦੇ ਨੁਕਸਾਨ ਲਈ 17 ਹਜ਼ਾਰ ਰੁਪਏ ਤੋਂ ਵਧਾ ਕੇ 34 ਹਜ਼ਾਰ ਰੁਪਏ, ਦੁਧਾਰੂ ਪਸ਼ੂਆਂ ਲਈ 37,500 ਤੋਂ ਵਧਾ ਕੇ 75 ਹਜ਼ਾਰ ਰੁਪਏ, ਨੁਕਸਾਨਗ੍ਰਸਤ ਘਰ ਲਈ 1,20,000 ਰੁਪਏ ਤੋਂ ਵਧਾ ਕੇ 2.40 ਲੱਖ ਰੁਪਏ ਕਰਨ ਦੀ ਮੰਗ ਰੱਖੀ ਗਈ ਹੈ। ਇਸੇ ਤਰ੍ਹਾਂ ਹੋਰ ਵੀ ਕਈ ਤਰ੍ਹਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਰੱਖੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ ਅਤੇ ਮੁਆਵਜ਼ਾ ਦੇਣ ਲਈ ਫੰਡ ਵੀ ਹੈ ਪਰ ਸਿਰਫ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਯਮਾਂ ਕਾਰਨ ਉਹ ਢੁੱਕਵਾਂ ਮੁਆਵਜ਼ਾ ਦੇਣ ਤੋਂ ਅਸਮਰੱਥ ਹੈ। ਇਸ ਲਈ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਲੋੜ ਹੈ।

ਮੀਟਿੰਗ ਦੌਰਾਨ ਕੇਂਦਰੀ ਟੀਮ ਦੇ ਮੁਖੀ ਕੌਮੀ ਆਫ਼ਤਨ ਪ੍ਰਬੰਧਨ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਕਈ ਸੂਬਿਆਂ ਦਾ ਦੌਰਾ ਕੀਤਾ ਗਿਆ ਅਤੇ ਹਿਮਾਚਲ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਨੁਕਸਾਨ ਪੰਜਾਬ ਵਿੱਚ ਨੁਕਸਾਨ ਹੋਇਆ ਹੈ। ਟੀਮ ਦੇ ਇਕ ਹੋਰ ਮੈਂਬਰ ਇਸਰੋ ਤੋਂ ਆਏ ਫਲੱਡ ਮੈਪਿੰਗ ਤੇ ਸਾਇੰਟਿਸਟ/ਇੰਜਨੀਅਰ ਦੇ ਮੁਖੀ ਡਾ. ਏ.ਵੀ. ਸੁਰੇਸ਼ ਬਾਬੂ ਨੇ ਕਿਹਾ ਕਿ ਸੈਟੇਲਾਈਟ ਤਸਵੀਰਾਂ ਰਾਹੀਂ ਵੀ ਸਪੱਸ਼ਟ ਹੋਇਆ ਹੈ ਕਿ ਭਾਰੀ ਮੀਂਹ ਨੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ ਅਤੇ ਬਹੁਤ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆਏ ਹਨ।

ਅਨੁਰਾਗ ਵਰਮਾ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਦੱਸਿਆ ਕਿ ਸੂਬੇ ਵਿੱਚ ਖੇਤੀਬਾੜੀ ਨਾਲ ਸਬੰਧਤ 605.38 ਕਰੋੜ ਰੁਪਏ, ਲੋਕ ਨਿਰਮਾਣ ਵਿਭਾਗ (ਸੜਕਾਂ ਤੇ ਇਮਾਰਤਾਂ) ਦਾ 173.10 ਕਰੋੜ ਰੁਪਏ, ਜਲ ਸਰੋਤ ਦਾ 159.36 ਕਰੋੜ ਰੁਪਏ, ਸ਼ਹਿਰੀ ਬੁਨਿਆਦੀ ਢਾਂਚਾ/ਸਥਾਨ ਸਰਕਾਰਾਂ ਦਾ 44.38 ਕਰੋੜ ਰੁਪਏ, ਪੇਂਡੂ ਵਿਕਾਸ ਤੇ ਪੰਚਾਇਤਾਂ ਦਾ 43.66 ਕਰੋੜ ਰੁਪਏ, ਸਕੂਲ ਸਿੱਖਿਆ ਦਾ 26.85 ਕਰੋੜ ਰੁਪਏ, ਬਿਜਲੀ ਦਾ 17.50 ਕਰੋੜ ਰੁਪਏ, ਮੱਛੀ ਪਾਲਣ ਦਾ 9.98 ਕਰੋੜ ਰੁਪਏ, ਜਲ ਸਪਲਾਈ ਤੇ ਸੈਨੀਟੇਸ਼ਨ ਦਾ 5.66 ਕਰੋੜ ਰੁਪਏ, ਸਿਹਤ ਦਾ 4.45 ਕਰੋੜ ਰੁਪਏ ਅਤੇ ਫੁਟਕਲ 230.26 ਕਰੋੜ ਰੁਪਏ ਹੋਇਆ। ਕੁੱਲ ਮਿਲਾ ਕੇ 1320.59 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਸੂਬੇ ਵਿੱਚ ਹੜਾਂ ਕਾਰਨ 19 ਜ਼ਿਲਿਆਂ ਦੇ 1500 ਦੇ ਕਰੀਬ ਪਿੰਡ ਪ੍ਰਭਾਵਿਤ ਹੋਈ ਹੈ। ਫਸਲਾਂ ਦੇ ਨੁਕਸਾਨ ਤੋਂ ਇਲਾਵਾ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anurag VermaCentral Government Teamcompensationpro punjab tvpunjabPunjab Flood Victimspunjab newspunjabi newsUnion Home Minister
Share204Tweet127Share51

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.