Punjab Speaker Kultar Singh Sandhwan: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਸੱਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੀ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।
ਮੀਟਿੰਗ ਦੌਰਾਨ ਕੋਟਕਪੂਰਾ ਨਗਰ ਕੌਂਸਲ ਵਿੱਚ ਪਿਛਲੇ ਵਰ੍ਹੇ ਸੀਵਰੇਜ ਪੈਣ ਤੋਂ ਬਾਅਦ ਸੜਕਾਂ ਦੀ ਖਰਾਬ ਹੋਈ ਹਾਲਤ ਸੁਧਾਰ ਕੇ ਸੜਕਾਂ ਨਵੇਂ ਸਿਰੇ ਤੋਂ ਬਣਾਉਣ ਦਾ ਮੁੱਦਾ ਵਿਸਥਾਰ ਨਾਲ ਵਿਚਾਰਿਆ ਗਿਆ। ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਨੂੰ ਪਹਿਲ ਦੇ ਆਧਾਰ ‘ਤੇ ਬਣਾਇਆ ਜਾਵੇ ਅਤੇ ਇਸ ਮਕਸਦ ਦੀ ਪੂਰਤੀ ਲਈ ਸਬੰਧਤ ਵਿਭਾਗਾਂ ਵੱਲੋਂ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ।
ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਨਾਲ-ਨਾਲ ਵਿੱਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਫੰਡਾਂ ਦੀ ਉਪਲਬਧਤਾ ਸਣੇ ਇਹ ਵੀ ਯਕੀਨੀ ਬਣਾਉਣ ਕਈ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਾ ਆਵੇ।
Vidhan Sabha Speaker Kultar Singh @Sandhwan reviewed progress of ongoing development works in Nagar Council Kotakpura & the constituency & directed the officials of concerned departments to complete these works in a time-bound manner besides ensuring the availability of funds. pic.twitter.com/CDI2taz8iX
— Government of Punjab (@PunjabGovtIndia) April 12, 2023
ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਈਓ ਮਾਲਵਿੰਦਰ ਸਿੰਘ ਜੱਗੀ ਨੂੰ ਵੀ ਕਿਹਾ ਕਿ ਨਗਰ ਕੌਂਸਲ ਵਿੱਚ ਜਿਥੇ ਕਿਤੇ ਵੀ ਸੀਵਰੇਜ ਜਾਂ ਵਾਟਰ ਸਪਲਾਈ ਦੇ ਪਾਈਪ ਪਾਉਣ ਨੂੰ ਰਹਿੰਦੇ ਹਨ, ਉਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਸੜਕਾਂ ਬਣਨ ਤੋਂ ਬਾਅਦ ਪੁੱਟ-ਪੁਟਾਈ ਤੋਂ ਬਚਿਆ ਜਾ ਸਕੇ।
ਸੰਧਵਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਨੂੰ ਤੁਰੰਤ ਨਵਿਆਉਣ ਲਈ ਚਾਰਾਜੋਈ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h