ICC ODI World Cup 2023 Schedule: ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇੱਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ।
Pb Sports Minister Meet Hayer condemns the exclusion of Mohali from the list of cities to host the ICC Cricket WC
The exclusion of Punjab’s Mohali from the list of host cities for the tournament was due to political interference. Punjab government will raise this issue with BCCI https://t.co/BVrikpQG3L pic.twitter.com/VByCwLS2tF
— Gagandeep Singh (@Gagan4344) June 27, 2023
ਪੰਜਾਬ ਖੇਡ ਮੰਤਰੀ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h