Appointment Letters to Newly Recruited Coaches: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ।
ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।
ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਭਰਤੀ ਕੋਚਾਂ ਨੂੰ ਬਹੁਤ ਬਹੁਤ ਮੁਬਾਰਕਾਂ ਤੇ ਸ਼ੁਭਕਾਮਨਾਵਾਂ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ… pic.twitter.com/WyNTpT5EYb
— Gurmeet Singh Meet Hayer (@meet_hayer) August 2, 2023
ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿੱਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇੱਕ-ਇੱਕ ਕੋਚ ਹਨ।
ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h