Punjab Sports Minister: ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ‘ਚ ਉਦਯੋਗਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ। ਖੇਡਾਂ ਦੇ ਸਮਾਨ ਬਣਾਉਣ ਲਈ ਜਾਣੇ ਜਾਂਦੇ ਪੰਜਾਬ ‘ਚ ਇਸ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਸ.ਏ.ਐਸ ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ਪ੍ਰਦਰਸ਼ਨੀ ਕੇਂਦਰ ਦਾ ਦੌਰਾ ਕਰਦਿਆਂ ਖੇਡਾਂ ਦੇ ਸਮਾਨ ਦੀ ਪ੍ਰਦਰਸ਼ਨੀ ਦੇਖਦਿਆਂ ਗੱਲ ਕਹੀ। ਇਸ ਮੌਕੇ ਖੇਡ ਮੰਤਰੀ ਨੂੰ ਇਸ ਸਾਲ ਫਰਾਂਸ ਵਿਖੇ ਹੋਣ ਵਾਲੇ ਰਗਬੀ ਵਿਸ਼ਵ ਕੱਪ ਵਿੱਚ ਵਰਤੀ ਜਾਣ ਵਾਲੀ ਰਗਬੀ ਨਾਲ ਸਨਮਾਨਤ ਵੀ ਕੀਤਾ ਗਿਆ।
ਮੀਤ ਹੇਅਰ ਨੇ ਕਿਹਾ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਜਿੱਥੇ ਰਗਬੀ ਵਿਸ਼ਵ ਕੱਪ ਵਿੱਚ ਜਲੰਧਰ ਵਿਖੇ ਤਿਆਰ ਕੀਤੀ ਰਗਬੀ ਵਰਤੀ ਗਈ ਉੱਥੇ ਪਿਛਲੇ ਸਮੇਂ ਵਿੱਚ ਫੀਫਾ ਵਿਸ਼ਵ ਕੱਪ ਵਿੱਚ ਪੰਜਾਬ ਦੀ ਬਣੀ ਫੁਟਬਾਲ ਅਤੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੀ ਬਣੀ ਨੈਟਬਾਲ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਟੀਮ ਨਹੀਂ ਹਿੱਸਾ ਲੈਂਦੀ ਪਰ ਪੰਜਾਬ ਵਿੱਚ ਬਣਿਆ ਖੇਡਾਂ ਦਾ ਸਮਾਨ ਆਲਮੀ ਮੁਕਾਬਲਿਆਂ ਵਿੱਚ ਭਾਰਤ ਦੀ ਹਾਜ਼ਰੀ ਲਗਾਉਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h