Gurmeet Singh Meet Hayer: ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਦੇ ਰਾਜ ‘ਚ ਸਾਡੇ ਦੇਸ਼ ਦੀਆਂ ਧੀਆਂ ਸੁਰੱਖਿਅਤ ਨਹੀਂ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ਦੀ ਅਣਦੇਖੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ‘ਤੇ ਭਾਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਾਡੇ ਓਲੰਪਿਕ ਅਤੇ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਬੀਜੇਪੀ ਸਾਂਸਦ ਦੇ ਖਿਲਾਫ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਉਣ ਲਈ ਸੜ੍ਹਕਾਂ ਤੇ ਧਰਨੇ ਦੇਣੇ ਪੈ ਰਹੇ ਹਨ।
ਸ਼ਨੀਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਜਲੰਧਰ ਸੁਧਾਰ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ‘ਆਪ’ ਆਗੂ ਤੇ ਸਾਬਕਾ ਹਾਕੀ ਖਿਡਾਰੀ ਸੁਰਿੰਦਰ ਸਿੰਘ ਸੋਢੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਦੇ ਬੇਸ਼ਰਮੀ ਭਰੇ ਵਿਵਹਾਰ ਕਾਰਨ ਸਾਨੂੰ ਭਾਰਤੀਆਂ ਨੂੰ ਸ਼ਰਮਿੰਦਾ ਹੋਣਾ ਪੈ ਰਿਹਾ ਹੈ। ਅੱਜ ਪੂਰੀ ਦੁਨੀਆ ਦੇਖ ਰਹੀ ਹੈ ਕਿ ਕਿਵੇਂ ਸਾਡੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਵੀ ਇਨਸਾਫ਼ ਲੈਣ ਲਈ ਧਰਨਾ ਦੇਣਾ ਪੈਂਦਾ ਹੈ ਅਤੇ ਕਿਵੇਂ ਉਨ੍ਹਾਂ ਨੂੰ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ।
ਜਿਸ ਇਨਸਾਨ ‘ਤੇ ਇੰਨੇ ਗੰਭੀਰ ਇਲਜ਼ਾਮ ਲੱਗੇ ਹੋਣ ਭਾਜਪਾ ਉਸਨੂੰ MP ਦੀ ਟਿਕਟ ਦੇ ਰਹੀ ਹੈ, ਤੇ ਫੇਰ ਉਸਨੂੰ ਫੈਡਰੇਸ਼ਨ ਦਾ ਪ੍ਰਧਾਨ ਬਣਾਇਆ ਗਿਆ
ਅੱਜ ਤੱਕ ਭਾਜਪਾ ਵੱਲੋਂ ਬ੍ਰਿਜ ਭੂਸ਼ਣ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ
—@meet_hayer
Sports Minister, Punjab pic.twitter.com/M5tFubTidC— AAP Punjab (@AAPPunjab) April 29, 2023
‘ਆਪ’ ਆਗੂ ਨੇ ਕਿਹਾ ਕਿ ਭਾਜਪਾ ਦੇ ਰਾਜ ‘ਚ ਇਹ ਕੋਈ ਨਵੀਂ ਗੱਲ ਨਹੀਂ ਹੈ। ਸਾਡੀਆਂ ਧੀਆਂ ਸੁਰੱਖਿਅਤ ਨਹੀਂ ਹਨ। ਭਾਜਪਾ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਰਪ੍ਰਸਤੀ ਦਿੰਦੀ ਹੈ। ਉਨ੍ਹਾਂ ਨੇ ਇਕ ਵਿਅਕਤੀ ਨੂੰ ਮੈਦਾਨ ਵਿਚ ਉਤਾਰਿਆ, ਜਿਸ ਦੇ ਖਿਲਾਫ 40 ਕੇਸ ਦਰਜ ਸਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇੱਕ ਖੇਡ ਫੈਡਰੇਸ਼ਨ ਦਾ ਪ੍ਰਧਾਨ ਵੀ ਬਣਾ ਦਿੱਤਾ। ਇਸ ਤੋਂ ਵੱਧ ਗਲਤ ਅਤੇ ਅਸੰਵੇਦਨਸ਼ੀਲ ਹੋਰ ਕੁਝ ਨਹੀਂ ਹੋ ਸਕਦਾ।
ਜਿੰਨਾਂ ਖਿਡਾਰੀਆਂ ਨੇ ਪੂਰੀ ਦੁਨੀਆ ‘ਚ ਦੇਸ਼ ਦਾ ਮਾਣ ਵਧਾਇਆ ਉਨ੍ਹਾਂ ਨੂੰ ਇਨਸਾਫ਼ ਲੈਣ ਲਈ ਸੜਕਾਂ ‘ਤੇ ਬੈਠਣਾ ਪੈ ਰਿਹੈ
ਭਾਜਪਾ ਲਈ ਇਸ ਤੋਂ ਵੱਡੀ ਸ਼ਰਮਿੰਦਗੀ ਕਿ ਹੋਵੇਗੀ ਕਿ ਦੇਸ਼ ਦਾ ਨਾਮ ਰੁਸ਼ਨਾਉਣ ਵਾਲੀਆਂ ਬੇਟੀਆਂ ਨੂੰ FIR ਕਰਵਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹੈ
—@meet_hayer
Sports Minister, Punjab pic.twitter.com/87DT8vCuj0— AAP Punjab (@AAPPunjab) April 29, 2023
ਉਨ੍ਹਾਂ ਕਿਹਾ ਕਿ ਨੀਰਵ ਮੋਦੀ, ਵਿਜੇ ਮਾਲਿਆ, ਅਡਾਨੀ, ਨੋਟਬੰਦੀ ਅਤੇ ਹੋਰ ਬਹੁਤ ਸਾਰੇ ਮਾਮਲਿਆਂ ‘ਤੇ ਮੋਦੀ ਚੁੱਪ ਰਹੇ ਪਰ ਇਹ ਖਿਡਾਰੀ ਉਨ੍ਹਾਂ ਦੀ ਰਿਹਾਇਸ਼ ਤੋਂ ਸਿਰਫ 4 ਕਿਲੋਮੀਟਰ ਦੀ ਦੂਰੀ ‘ਤੇ ਬੈਠੇ ਇਨਸਾਫ਼ ਦੀ ਮੰਗ ਕਰ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸਤੇ ਬੋਲਣਾ ਚਾਹੀਦਾ ਹੈ ਅਤੇ ਕਾਰਵਾਈ ਕਰਨੀ ਚਾਹੀਦੀ ਹੈ।
ਭਾਜਪਾ ‘ਤੇ ਵਰ੍ਹਦਿਆਂ ਹੇਅਰ ਨੇ ਕਿਹਾ ਕਿ ਅਸੀਂ ਉਸ ਸਿਆਸੀ ਪਾਰਟੀ ਤੋਂ ਇਨਸਾਫ਼ ਅਤੇ ਸੰਵੇਦਨਸ਼ੀਲਤਾ ਦੀ ਉਮੀਦ ਕਰ ਰਹੇ ਹਾਂ ਜਿਸ ਨੇ ਕੁਲਦੀਪ ਸੇਂਗਰ ਵਰਗੇ ਲੋਕਾਂ ਦੀ ਰੱਖਿਆ ਕੀਤੀ ਹੈ, ਜੋ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਹਨ। ਪਰ ਇਹ ਸਭ ਜਾਣਦੇ ਹਨ ਕਿ ਬਲਾਤਕਾਰੀਆਂ, ਕਾਤਲਾਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਨਾ ਭਾਜਪਾ ਦੀ ਵਿਚਾਰਧਾਰਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦ ਮਾਪੇ ਇਹ ਵੇਖਣ ਕਿ ਇੱਥੇ ਤਾਂ ਓਲੰਪੀਅਨ ਵੀ ਸੁਰੱਖਿਅਤ ਨਹੀਂ ਹਨ, ਇਹ ਵੇਖ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਕਿਵੇਂ ਦੇਣਗੇ?
ਸੀਨੀਅਰ ਆਗੂ ਤੇ ਕੈਬਨਿਟ ਮੰਤਰੀ Meet Hayer ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ ਜਲੰਧਰ ਤੋਂ Live https://t.co/mkctoFii4c
— AAP Punjab (@AAPPunjab) April 29, 2023
‘ਆਪ’ ਆਗੂ ਮੀਤ ਹੇਅਰ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਸਿੰਘ ਨੂੰ ਬਰਖਾਸਤ ਕੀਤਾ ਜਾਵੇ, ਭਾਜਪਾ ’ਚੋਂ ਕੱਢਿਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਸਾਡੇ ਖਿਡਾਰੀਆਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ। ਉਨ੍ਹਾਂ ਕਿਹਾ ਕਿ ਏਸ਼ੀਅਨ ਖੇਡਾਂ ਅਤੇ ਓਲੰਪਿਕ ਨੇੜੇ ਆ ਰਹੇ ਹਨ, ਇਨ੍ਹਾਂ ਖਿਡਾਰੀਆਂ ਨੂੰ ਆਪਣੀ ਖੇਡ ਅਤੇ ਅਭਿਆਸ ‘ਤੇ ਧਿਆਨ ਦੇਣਾ ਚਾਹੀਦਾ ਹੈ ਪਰ ਅਫ਼ਸੋਸ ਕਿ ਉਨ੍ਹਾਂ ਨੂੰ ਅਜਿਹੀ ਬੇਇਨਸਾਫ਼ੀ ਵਿਰੁੱਧ ਸੜਕਾਂ ‘ਤੇ ਧਰਨੇ ਦੇਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਇਨਸਾਫ ਦੀ ਦੁਹਾਈ ਦੇ ਰਹੇ ਹਨ ਪਰ ਭਾਜਪਾ ਅਤੇ ਮੋਦੀ ਦਾ ਸਾਰਾ ਧਿਆਨ ਉਨ੍ਹਾਂ ਦੇ ਵੋਟ ਬੈਂਕ ‘ਤੇ ਕੇਂਦਰਿਤ ਹੈ। ਹੇਅਰ ਨੇ ਕਿਹਾ ਕਿ ਪੂਰੀ ਦੁਨੀਆ ਦੇਖ ਰਹੀ ਹੈ, ਅਸੀਂ ਇਕਜੁੱਟਤਾ ਨਾਲ ਇਨ੍ਹਾਂ ਖਿਡਾਰੀਆਂ ਨਾਲ ਖੜ੍ਹੇ ਹਾਂ ਅਤੇ ਅਸੀਂ ਉਨ੍ਹਾਂ ਲਈ ਲੜਦੇ ਰਹਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h