World Bank President: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ’ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ, ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।
ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੇ ਕੌਸ਼ਲ ਵਿਕਾਸ ਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ।
ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ।
ਮੀਟਿੰਗ ਦੌਰਾਨ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।
In less than two months after Punjab Employment Generation, Skill Development and Training Minister @AroraAmanSunam inaugurated CoE in Phagwara, as many as 140 candidates, including 32 girls have already enrolled themselves at centre & undergoing training in different job roles. pic.twitter.com/azBgK7uOtW
— Government of Punjab (@PunjabGovtIndia) July 19, 2023
ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ ’ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h