ਐਤਵਾਰ, ਮਈ 31, 2026 05:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ।

by Pro Punjab Tv
ਮਈ 11, 2026
in Featured News, ਪੰਜਾਬ
0

ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ।

 

ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ ‘ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ ‘ਪੰਜਾਬ ਦੇ ਦੌਰ’ ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ।”

 

ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ ‘ਚ 82 ਫ਼ੀਸਦ ਅਤੇ ਗਣਿਤ ਵਿੱਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਫ਼ੀਸਦ ਅਤੇ 70 ਫ਼ੀਸਦ ਤੋਂ ਵੱਧ ਹਨ। 9ਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਮੁਹਾਰਤ ਦਰਜ ਕੀਤੀ ਜੋ ਕਿ ਕੇਰਲਾ ਦੇ 45 ਫ਼ੀਸਦ ਨਾਲੋਂ ਜ਼ਿਆਦਾ ਹੈ।”

 

ਪੰਜਾਬ ਸਰਕਾਰ ਵੱਲੋਂ ਕੀਤੇ ਸੁਧਾਰਾਂ ਦੇ ਸਾਰਥਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ ਅਤੇ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਰਾਹੀਂ ਕੋਵਿਡ ਮਹਾਂਮਾਰੀ ਤੋਂ ਬਾਅਦ ਕੀਤੇ ਗਏ ਸੁਧਾਰਾਂ ਦੇ ਠੋਸ ਨਤੀਜੇ ਸਾਹਮਣੇ ਆਏ ਹਨ।”

 

ਨੀਤੀ ਆਯੋਗ ਦੀ ਰਿਪੋਰਟ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬੇ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿੱਚ ਹੁਣ ਬਿਜਲੀ ਉਪਲੱਬਧ ਹੈ, 99 ਫ਼ੀਸਦ ਸਕੂਲਾਂ ਵਿੱਚ ਕਾਰਜਸ਼ੀਲ ਕੰਪਿਊਟਰ ਉਪਲੱਬਧ ਹਨ ਅਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ। ਇਸ ਤੋਂ ਇਲਾਵਾ, 10ਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ 11ਵੀਂ ਜਮਾਤ ਵਿੱਚ ਦਾਖ਼ਲਾ ਲੈ ਰਹੇ ਹਨ। ਇਹ ਦਰ ਸਕੂਲ ਛੱਡਣ ਦੀ ਦਰ ਵਿੱਚ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਦਰਸਾਉਂਦੀ ਹੈ। ਵਿਦਿਆਰਥੀ ਅਧਿਆਪਕ ਅਨੁਪਾਤ 22:1 ਹੋ ਗਿਆ ਹੈ।”

 

ਰਿਪੋਰਟ ਦਾ ਹਵਾਲਾ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਨੀਤੀ ਆਯੋਗ ਦੀ ਰਿਪੋਰਟ ਵਿੱਚ ਸਿੱਖਿਆ ਖੇਤਰ ਵਿੱਚ ਸ਼ਹਿਰੀ-ਪੇਂਡੂ ਖ਼ਿੱਤੇ ਦੇ ਪਾੜੇ ਨੂੰ ਪੂਰਨ ਅਤੇ ਪਿੰਡ ਦੇ ਵਿਦਿਆਰਥੀਆਂ ਅਤੇ ਕੁੜੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਪੰਜਾਬ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ ਹੈ। ਪੰਜਾਬ ਵੱਲੋਂ ਵਿਸ਼ਵ ਦੇ ਸਰਬੋਤਮ ਅਭਿਆਸਾਂ ਨੂੰ ਅਪਣਾਉਣ ਨਾਲ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਪ੍ਰੀਖਿਆ ਦੀ ਸਫਲਤਾ ਹਾਸਲ ਕਰਨ ਦੀ ਦਰ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹੁਣ ਤੱਕ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਪਾਸ ਕੀਤੀ ਹੈ ਅਤੇ 1,284 ਵਿਦਿਆਰਥੀ ਨੀਟ ਪ੍ਰੀਖਿਆ ਪਾਸ ਕਰ ਚੁੱਕੇ ਹਨ।”

 

ਅਧਿਆਪਕ ਸਿਖਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਤਹਿਤ ਸ਼ੁਰੂ ਕੀਤੇ ਗਏ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਾਡੇ ਕਲਾਸਰੂਮ ਸਰਬੋਤਮ ਨਾਲ ਮੁਕਾਬਲਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ 13,000 ਅਧਿਆਪਕਾਂ ਅਤੇ ਸਟਾਫ ਦੀ ਭਰਤੀ ਕੀਤੀ ਗਈ ਹੈ ਅਤੇ ਲਗਭਗ 3 ਲੱਖ ਵਿਦਿਆਰਥੀਆਂ ਲਈ ਇੰਗਲਿਸ਼ ਐੱਜ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ।”

 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਿਹਤਰ ਨੀਤੀ, ਇਰਾਦੇ ਅਤੇ ਅਮਲ ਨਾਲ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕਦੀ ਹੈ ਅਤੇ ਸਾਡੇ ਅਧਿਆਪਕਾਂ ਨੇ ਇਹ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੇ ਗਏ ਸੁਧਾਰਾਂ ਨੂੰ ਨੀਤੀ ਆਯੋਗ ਵੱਲੋਂ ਹੁਣ ਪ੍ਰਮਾਣਿਤ ਕੀਤਾ ਗਿਆ ਹੈ। ਸਰਕਾਰੀ ਸਕੂਲ ਦੇ ਬੱਚੇ ਸਿਰਫ਼ ਸਿਖਲਾਈ ਹੀ ਨਹੀਂ ਲੈ ਰਹੇ ਸਗੋਂ ਉਹ ਅਗਵਾਈ ਵੀ ਕਰ ਰਹੇ ਹਨ।

Tags: latest newslatest Updatepro punjab tvpunjab newspunjabi news
Share200Tweet125Share50

Related Posts

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026
Load More

Recent News

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.