ਮੰਗਲਵਾਰ, ਅਪ੍ਰੈਲ 21, 2026 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ‘ਚ 4 ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ (ਆਡਿਟ) ਰਵਨੀਤ ਖੁਰਾਣਾ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ।

by ਮਨਵੀਰ ਰੰਧਾਵਾ
ਜਨਵਰੀ 31, 2023
in ਪੰਜਾਬ
0

ਚੰਡੀਗੜ੍ਹ: ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ।

ਇਹ ਵਿਅਕਤੀ ਕਥਿਤ ਤੌਰ ‘ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇੰਨ੍ਹਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਦਾਅਵਾ ਕਰਨ ਲਈ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ।

ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਕਜ ਕੁਮਾਰ ਉਰਫ਼ ਪੰਕਜ ਆਨੰਦ ਨੂੰ ਕਥਿਤ ਤੌਰ ‘ਤੇ ਮੈਸਰਜ਼ ਪੀਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਇੰਟਰਪ੍ਰਾਈਜਿਜ਼ ਅਤੇ ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜ਼ਜ਼, ਅਤੇ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ ‘ਤੇ ਮੈਸਰਜ਼ ਨੌਰਥ ਵੋਗ ਚਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇੰਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੈਸਰਜ਼ ਪੀ.ਵੀ. ਇੰਟੀਰੀਅਰ ਡੇਕੋਰ, ਜਲੰਧਰ ਬਾਰੇ ਮੁਢਲੀ ਜਾਂਚ ਕੀਤੀ ਗਈ ਸੀ, ਜਿਸ ਤੋਂ ਜਾਂਚ ਨੂੰ ਅੱਗੇ ਵਧਾਉਂਦਿਆਂ ਮੈਸਰਜ਼ ਦਸਮੇਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਗੁਰ ਹਰਿਰਾਇ ਟਰੇਡਿੰਗ ਕੰਪਨੀ, ਜਲੰਧਰ, ਕ੍ਰਿਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼, ਜਲੰਧਰ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਜਲੰਧਰ, ਗਗਨ ਟ੍ਰੇਡਿੰਗ ਕੰਪਨੀ ਅਤੇ ਮੈਸਰਜ਼ ਨਾਰਥ ਵੋਗ ਕੰਪਨੀ, ਜਲੰਧਰ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਫਰਮਾਂ ਜਾਅਲੀ ਗੈਰ-ਕਾਰਜਸ਼ੀਲ ਫਰਮਾਂ ਦੇ ਗਠਜੋੜ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਧੋਖਾਧੜੀ ਨਾਲ ਆਈ.ਟੀ.ਸੀ ਦਾ ਲਾਭ ਉਠਾਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜੀ ਵਾਹਨਾਂ ਲਈ ਜਾਅਲੀ ਇਨਵਾਇਸ ਅਤੇ ਜਾਅਲੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਅਲੀ ਆਈ.ਟੀ.ਸੀ. ਬਣਾ ਕੇ, ਇਹ ਵਿਅਕਤੀ ਉਸੇ ਬੋਗਸ ਆਈ.ਟੀ.ਸੀ ਨੂੰ ਅੰਤਮ ਕਰਦਾਤਾ ਦੀ ਜਗ੍ਹਾ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਸਨ ਜੋ ਆਪਣੀਆਂ ਕਰ ਅਦਾਇਗੀਆਂ ਤੇ ਦੇਣਦਾਰੀਆਂ ਨੂੰ ਅਦਾ ਕਰਨ ਦੀ ਬਜਾਏ ਇਸ ਬੋਗਸ ਆਈ.ਟੀ.ਸੀ. ਨਾਲ ਐਡਜਸਟ ਕਰਵਾਕੇ ਸਰਕਾਰੀ ਖਜ਼ਾਨੇ ਦੀ ਚੋਰੀ ਕਰ ਰਹੇ ਸਨ।

ਬੁਲਾਰੇ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ (ਆਡਿਟ) ਰਵਨੀਤ ਖੁਰਾਣਾ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Excise and Taxation MinisterGST FraudGST wingharpal singh cheemaInput Tax Creditpro punjab tvpunjab newstax evasionTaxation Department Punja
Share227Tweet142Share57

Related Posts

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਅਪ੍ਰੈਲ 20, 2026

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਅਪ੍ਰੈਲ 20, 2026

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਅਪ੍ਰੈਲ 20, 2026

ਸੰਤ ਸੀਚੇਵਾਲ ਨੇ ਸਿੱਖ ਭਾਈਚਾਰੇ ਨੂੰ ਬੇਅਦਬੀ ਵਿਰੁੱਧ ਕਾਨੂੰਨ ਬਣਨ ‘ਤੇ ਦਿੱਤੀ ਵਧਾਈ

ਅਪ੍ਰੈਲ 20, 2026
Load More

Recent News

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.