ਵੀਰਵਾਰ, ਅਕਤੂਬਰ 15, 2026 01:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

 ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ

by Gurjeet Kaur
ਸਤੰਬਰ 14, 2023
in ਪੰਜਾਬ
0
 ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ
  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 158 ਕਰੋੜ ਰੁਪਏ ਦੀ ਰਾਸ਼ੀ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ ਜਾਰੀ
ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਇਨ੍ਹਾਂ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਜਲਦ ਹੀ ਨਵੀਆਂ ਤੇ ਅੱਪਗ੍ਰੇਡ ਇਮਾਰਤਾਂ ਵਿਚ ਆਸਾਨੀ ਨਾਲ ਕੰਮ ਕਰਵਾ ਸਕਣਗੇ।
ਜਿੰਪਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 100 ਕਰੋੜ ਦੇ ਕਰੀਬ ਰਾਸ਼ੀ ਪ੍ਰਵਾਨ ਕੀਤੀ ਗਈ ਸੀ ਪਰ ਕੁਝ ਜ਼ਿਲਿ੍ਹਆਂ ਦੇ ਬਜਟ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਤੱਕ 158 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਾਸ਼ੀ ਹਾਲੇ ਹੋਰ ਵੱਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੈਸੇ ਜਾਰੀ ਕੀਤੇ ਗਏ ਹਨ।
ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਈ 2023 ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਨਵੇਂ ਤਹਿਸੀਲ ਕੰਪਲੈਕਸ ਲਈ 6.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਕੋਦਰ ਦਾ ਨਵਾਂ ਤਹਿਸੀਲ ਕੰਪਲੈਕਸ ਉਸਾਰਨ ਲਈ 6.18 ਕਰੋੜ ਰੁਪਏ ਜਾਰੀ ਹੋਏ ਹਨ।
ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਲਈ 5.98 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਬੱਸੀ ਪਠਾਣਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ  ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ ਲਈ 6.60 ਕਰੋੜ ਰੁਪਏ, ਬਟਾਲਾ ਲਈ 11.06 ਕਰੋੜ ਰੁਪਏ, ਸੁਲਤਾਨਪੁਰ ਲੋਧੀ ਲਈ 5.50 ਕਰੋੜ ਰੁਪਏ ਅਤੇ ਤਹਿਸੀਲ ਕੰਪਲੈਕਸ ਫਗਵਾੜਾ ਲਈ 5.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਬਰਨਾਲਾ, ਫਰੀਦਕੋਟ, ਸਮਾਣਾ, ਫਿਲੌਰ, ਗੁਰਦਾਸਪੁਰ, ਲੁਧਿਆਣਾ, ਸ਼ਾਹਕੋਟ, ਕਪੂਰਥਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।
Tags: aapbraham shankar jimpaMinisterpunjab
Share219Tweet137Share55

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.