ਸ਼ੁੱਕਰਵਾਰ, ਜਨਵਰੀ 16, 2026 03:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦੇਸ਼ਾਂ ‘ਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਜਲਦ ਲਾਗੂ ਹੋਵੇਗੀ ਨੀਤੀ – ਡਾ. ਬਲਜੀਤ ਕੌਰ

Punjab Minister Dr. Baljit Kaur ਨੇ ਕਿਹਾ ਕਿ ਪੰਜਾਬ ਦੀਆ ਔਰਤਾਂ ਨਾਲ ਹੋ ਰਹੀਆਂ ਅਜਿਹੀਆਂ ਮੰਦਭਾਗੀ ਸ਼ੋਸ਼ਣ ਵਾਲਿਆਂ ਘਟਨਾਵਾਂ ਅਤੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ।

by ਮਨਵੀਰ ਰੰਧਾਵਾ
ਜੂਨ 11, 2023
in ਪੰਜਾਬ
0

Exploitation of Punjabi Women in Aboard: ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਆਪਣੀ ਤਰ੍ਹਾਂ ਦੀ ਪਹਿਲੀ ਵਿਚਾਰ ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ।

ਜਲੰਧਰ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ , ਪੰਜਾਬ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨਾਲ ਹੋਏ ਦੁਖਾਂਤ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ।

ਕੈਬਨਿਟ ਮੰਤਰੀ ਨੇ ਉਨ੍ਹਾਂ ਦਾ ਦੁੱਖ ਵੰਡਾਇਆ ਤੇ ਯਕੀਨ ਦਿਵਾਇਆ ਕਿ ਭਵਿੱਖ ਵਿਚ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯਤਨਸ਼ੀਲ ਹੈ। ਵਿਚਾਰ ਚਰਚਾ ਦੌਰਾਨ ਕੁਝ ਔਰਤਾਂ ਵਲੋਂ ਦੱਸਿਆ ਗਿਆ ਕਿ ਏਜੰਟਾਂ ਵੱਲੋਂ ਉਨ੍ਹਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਖੁਸ਼ਹਾਲ ਜ਼ਿੰਦਗੀ ਦੇ ਸੁਪਨਾ ਦਿਖਾਇਆ ਤੇ ਬਾਹਰਲੇ ਦੇਸ਼ ਵਿਚ ਭੇਜ ਦਿੱਤਾ ਗਿਆ ਜਿਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਣਾ ਪਿਆ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆ ਔਰਤਾਂ ਨਾਲ ਹੋ ਰਹੀਆਂ ਅਜਿਹੀਆਂ ਮੰਦਭਾਗੀ ਸ਼ੋਸ਼ਣ ਵਾਲਿਆਂ ਘਟਨਾਵਾਂ ਅਤੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਨੂੰ ਰੋਕਣ ਲਈ ਸਖਤ ਕਾਨੂੰਨੀ ਤਰਮੀਮਾਂ ਵੀ ਕੀਤੀਆਂ ਜਾਣਗੀਆਂ।

ਉਨ੍ਹਾ ਕਿਹਾ ਕਿ ਵਿਚਾਰ ਵਟਾਂਦਰੇ ਦੌਰਾਨ ਸਭ ਤੋਂ ਵੱਡੀ ਸਮੱਸਿਆ ਏਜੰਟਾਂ ਰਾਹੀਂ ਕੀਤੀ ਜਾਂਦੀ ਧੋਖਾਧੜੀ ਦੀ ਸਾਹਮਣੇ ਆਈ ਹੈ, ਜਿਸਨੂੰ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਏਜੰਟਾਂ ਨੂੰ ਨੱਥ ਪਾ ਤੇ ਦੂਰ ਕੀਤਾ ਜਾਵੇਗਾ। ਉਨ੍ਹਾਂ ਔਰਤਾਂ ਦੇ ਸ਼ਸ਼ਕਤੀਕਰਨ ਦੀ ਗੱਲ ’ਤੇ ਖਾਸ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਚਲ ਰਹੇ ‘ਸਖੀ ਵਨ ਸਟਾਪ ਸੈਂਟਰ’ ਸਕੀਮ ਰਾਹੀਂ ਔਰਤਾਂ ਨੂੰ ਵੱਧ ਤੋਂ ਵੱਧ ਲਾਭ ਪੁਹੰਚਾਉਣ ਲਈ ਯਤਨ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਜਿਹੜੇ ਜ਼ਿਲਿਆਂ ਵਿਚ ਸਖੀ ਵਨ ਸਟਾਪ ਸੈਟਰ ਖੁੱਲ ਚੁਕੇ ਹਨ ਉੱਥੇ ਸ਼ੋਸ਼ਣ ਜਾ ਹਿੰਸਾ ਪੀੜ੍ਹਤ ਔਰਤਾਂ ਸਖੀ ਵਨ ਸਟਾਪ ਸੈਂਟਰ ਨਾਲ ਸੰਪਰਕ ਕਰਕੇ ਤੁਰੰਤ ਮੁਫ਼ਤ ਸਹਾਇਤਾ ਲੈ ਸਕਦੀਆਂ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ ਇਸ ਮੰਤਵ ਲਈ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਵੱਖ ਵੱਖ ਸਕੀਮ ਲਾਗੂ ਕੀਤੀ ਜਾ ਰਹੀਆਂ ਹਨ ਅਤੇ ਹੋਰ ਨਵੀਂ ਸਕੀਮਾਂ ਲਾਗੂ ਕਰਨ ਲਈ ਵਿਓਤਬੰਧੀ ਕੀਤੀ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਤੇ ਨੀਤੀ ਨਿਰਮਾਣ ਲਈ ਖੁੱਲੀ ਵਿਚਾਰ ਚਰਚਾ ਬਹੁਤ ਸਾਰਥਿਕ ਕਦਮ ਹੈ । ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਵਿਚਾਰਾਂ ਨੂੰ ਪਾਲਿਸੀ ਨਿਰਧਾਰਿਤ ਕਰਨ ਵਿੱਚ ਸਥਾਨ ਦੇ ਕੇ ਲੋਕਾਂ ਨੂੰ ਸ਼ਕਤੀ ਦਿੱਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurExploitation of womenforeign countriesjalandharpro punjab tvpunjab governmentpunjab ministerpunjab newspunjabi newsPunjabi Women in Aboard
Share215Tweet135Share54

Related Posts

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.