ਐਤਵਾਰ, ਅਗਸਤ 10, 2025 10:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ।

by Bharat Thapa
ਦਸੰਬਰ 30, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ। ਪਿਛਲੇ ਵਰ੍ਹੇ ਨਾਲੋਂ 25 ਫ਼ੀਸਦੀ ਵੱਧ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਵਿਚਾਰ ਵਾਲੇ ਇਸ ਨੀਤੀ ਖਰੜੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ। ਖਰੜਾ ਨੀਤੀ ਤਹਿਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਜਿਹੇ ਸ਼ਹਿਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿਉਂਕਿ ਸੂਬੇ ਦੇ 50 ਫ਼ੀਸਦੀ ਤੋਂ ਵੱਧ ਵਾਹਨ ਇਨ੍ਹਾਂ ਸ਼ਹਿਰਾਂ ਵਿੱਚ ਹਨ। ਖਰੜਾ ਨੀਤੀ ਅਨੁਸਾਰ ਸੂਬੇ ਭਰ ਵਿੱਚ ਨਿੱਜੀ ਅਤੇ ਜਨਤਕ ਇਲੈਕਟ੍ਰਿਕ ਵਾਹਨਾਂ ਲਈ ਇਲੈਕਟ੍ਰਿਕ ਚਾਰਜਿੰਗ ਪੁਆਇੰਟਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖਰੜਾ ਨੀਤੀ ਵਿੱਚ ਸੂਬੇ ‘ਚ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰਨ ਵਾਲੇ ਲੋਕਾਂ ਲਈ ਨਕਦ ਰਿਆਇਤਾਂ ਦੀ ਵਿਵਸਥਾ ਕੀਤੀ ਗਈ ਹੈ। ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖ਼ਰੀਦਦਾਰਾਂ ਨੂੰ 10,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10,000 ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਪਹਿਲੇ 5000 ਈ-ਕਾਰਟ ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਰਿਆਇਤ ਮਿਲੇਗੀ। ਹਲਕੇ ਵਪਾਰਕ ਵਾਹਨਾਂ ਦੇ ਪਹਿਲੇ 5000 ਖ਼ਰੀਦਦਾਰਾਂ ਨੂੰ 30,000 ਤੋਂ 50,000 ਰੁਪਏ ਤੱਕ ਦੀ ਰਿਆਇਤ ਮਿਲੇਗੀ।

ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ ਰਜਿਸਟ੍ਰੇਸ਼ਨ ਫ਼ੀਸ ਅਤੇ ਰੋਡ ਟੈਕਸ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ। ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ। ਇਸੇ ਤਰ੍ਹਾਂ ਪੰਜਾਬ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਈ-ਗਵਰਨੈਂਸ ਵੱਲ ਕਦਮ ਪੁੱਟਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ਼ ਇੱਕ ਕਲਿੱਕ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ। ਇਸ ਪੋਰਟਲ http://www.sarathi.parivahan.gov.in ਦੀ ਸ਼ੁਰੂਆਤ ਨਾਲ ਲੋਕ ਹੁਣ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੇ ਇੱਕ ਕਲਿੱਕ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਕੇ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਬਿਨੈਕਾਰ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕੇਗਾ। ਇਹ ਆਨਲਾਈਨ ਸੇਵਾ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰ ਰਹੀ ਹੈ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ।

ਦੱਸ ਦੇਈਏ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਗ਼ੈਰ 5 ਲੱਖ ਤੋਂ ਵੱਧ ਬਿਨੈਕਾਰ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਦੇ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਜੇ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ। ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਦੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ। 15 ਜੂਨ ਨੂੰ ਬੱਸ ਸੇਵਾ ਦੀ ਸ਼ੁਰੂਆਤ ਪਿੱਛੋਂ ਇਸ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ 30 ਨਵੰਬਰ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਅਤੇ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ ‘ਤੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: exemplary policiesonline servicespropunjabtvpunjabTransport department
Share219Tweet137Share55

Related Posts

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.