ਵੀਰਵਾਰ, ਜੁਲਾਈ 31, 2025 10:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਜਾਣੋ ਬੱਸ ਦਾ ਰੂਟ, ਸਮਾਂ ਅਤੇ ਕਿਰਾਏ ਸਬੰਧੀ ਜਾਣਕਾਰੀ

Punjab Roadways Bus service: ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਪੰਜਾਬ
0

Bus service between Patti and Shimla: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ।

ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

With the flagging off bus service of Punjab Roadways/PUNBUS from Patti to Shimla by Transport Minister @Laljitbhullar, it is the first time when the public bus service has been started on this prestigious route from border area to hilly state. The one way bus fare will be ₹585. pic.twitter.com/n0uzd4qTli

— Government of Punjab (@PunjabGovtIndia) April 9, 2023

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ ‘ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBus service of Punjab RoadwaysLaljit Singh BhullarPatti and Shimla Buspro punjab tvpunjab cabinet ministerpunjab newsPunjab Roadways/Punbuspunjab transport ministerpunjabi news
Share255Tweet160Share64

Related Posts

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025
Load More

Recent News

ਇਸ ਦਿਨ ਤੋਂ ਪੰਜਾਬ ‘ਚ ਮੀਂਹ ਦਿਖਾਏਗਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 31, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਕੀ ਮਾਨਸੂਨ ‘ਚ ਸਹੀ ਤਾਪਮਾਨ ਤੇ ਚੱਲ ਰਿਹਾ ਹੈ ਤੁਹਾਡਾ ਫਰਿੱਜ! ਜਾਣੋ ਕਿੰਨਾ ਹੋਣਾ ਚਾਹੀਦਾ ਠੰਡਾ

ਜੁਲਾਈ 30, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.