Punjab Government Buses: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ, ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ।
ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।
ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ।
ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ।
ਟਰਾਂਸਪੋਰਟ ਮੰਤਰੀ ਨੇ ਪੀਐਸਪੀਸੀਐਲ ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ।
ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h