Punjab University’s decision to remove Punjabi: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਕਿ ਉਹ ਆਪਣੇ ਸਾਰੇ ਐਫੀਲੀਏਟਡ ਕਾਲਜਾਂ ਵਿਚ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਇਸਨੇ ਯੂਨੀਵਰਸਿਟੀ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀ ਆਪਣੀ ਮਾਂ ਬੋਲੀ ਦੇ ਖਿਲਾਫ ਇਹ ਵਿਤਕਰਾ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੰਡੀਕੇਟ ਦੇ ਖਿਲਾਫ ਵੀ ਸਖ਼ਤ ਸਟੈਂਡ ਲਿਆ ਜਿਸਨੇ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਵਿਸ਼ੇ ਵਜੋਂ ਹਟਾਉਣ ਅਤੇ ਇਸਨੂੰ ਸਿਰਫ ਯੋਗਤਾ ਵਧਾਉਣ ਦੇ ਵਰਗ ਤੱਕ ਸੀਮਤ ਕਰਨ ਦਾ ਫੈਸਲਾ ਲਿਆ। ਉਹਨਾਂ ਕਿਹਾ ਕਿ ਜਿਹੜੇ ਸਿੰਡੀਕੇਟ ਮੈਂਬਰਾਂ ਨੇ ਇਸ ਫੈਸਲੇ ਦੀ ਹਮਾਇਤ ਕੀਤੀ, ਉਹਨਾਂ ਨੂੰ ਯੂਨੀਵਰਸਿਟੀ ਦੀ ਇਸ ਬਾਡੀ ਦੇ ਮੈਂਬਰ ਰਹਿਣ ਦਾ ਅਧਿਕਾਰ ਨਹੀਂ ਹੈ। ਉਹਨਾ ਨੇ ਵਾਈਸ ਚਾਂਸਲਰ ਨੂੰ ਆਖਿਆ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਅਕਾਲੀ ਆਗੂ ਨੇ ਪੰਜਾਬ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਇਸ ਪੰਜਾਬੀ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਰਾਜ਼ੀ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਯੂਨੀਵਰਸਿਟੀ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਇਸ ਗਲਤੀ ਨੂੰ ਦਰੁੱਸਤ ਕਰਨ ਲਈ ਰਾਜ਼ੀ ਕਰਨ ਵਾਸਤੇ ਲੋੜੀਂਦਾ ਹਰ ਕਦਮ ਚੁੱਕੇਗਾ।
ਡਾ. ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਇਹ ਫੈਸਲਾ ਕਿਵੇਂ ਲੈ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਰਾਜਧਾਨੀਦਾ ਹਿੱਸਾ ਹੈ ਤੇ ਇਹ ਰਾਜਧਾਨੀ ਪੰਜਾਬ ਦੇ ਪਿੰਡਾਂ ਦਾ ਉਜਾੜਾ ਕਰ ਕੇ ਬਣਾਈ ਗਈ ਸੀ। ਉਹਨਾਂ ਕਿਹਾ ਕਿ ਪੰਜਾਬਰ ਦੇ 200 ਤੋਂ ਵਧੇਰੇ ਕਾਲਜ ਇਸ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਖਿੱਤੇ ਦੀ ਮਾਂ ਬੋਲੀ ਨਾਲ ਇਹ ਵਿਤਕਰਾ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਆਪਣੀ ਮਾਂ ਬੋਲੀ ਵਿਚ ਮੁਹਾਰਤ ਹਾਸਲ ਕਰਨ ਵਾਸਤੇ ਹੋਰ ਰਾਜਾਂ ਜਾਂ ਦੇਸ਼ਾਂ ਵਿਚ ਜਾਇਆ ਜਾਵੇ।
After AIR, it is the Punjab University which has taken an anti-Punjabi decision. They have dropped Punjabi to be taught as a compulsory subject in graduation. Till now it was taught as a compulsory subject in all three years of graduation. As per reports it has now been kept in… pic.twitter.com/UVwRaUpDVw
— Dr Daljit S Cheema (@drcheemasad) May 30, 2023
ਅਕਾਲੀ ਆਗੂ ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਖਿੱਤੇ ਦੀ ਭਾਸ਼ਾ ਤੇ ਸਭਿਆਚਾਰ ਦਾ ਪਸਾਰ ਕਰਨਾ ਪੰਜਾਬੀ ਯੂਨੀਵਰਸਿਟੀ ਦੀ ਸੰਸਥਾਪਨਾ ਦੇ ਆਦਰਸ਼ਾਂ ਵਿਚੋਂ ਇਕ ਹੈ ਅਤੇ ਇਸ ਸੰਸਥਾ ਨੂੰ ਇਸ ਤੋਂ ਪਾਸੇ ਨਹੀਂ ਭੱਜਣਾ ਚਾਹੀਦਾ। ਉਹਨਾਂ ਇਹ ਵੀ ਦੱਸਿਆ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਾਲਜਾਂ ਦੀ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਖਤਮ ਹੋ ਗਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਕਾਲਜ ਅੱਜ ਵੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ ਅਤੇ ਪੰਜਾਬ ਸਰਕਾਰ ਯੂਨੀਵਰਸਿਟੀ ਨੂੰ ਆਪਣੇ ਹਿੱਸੇ ਦੀ ਬਣਦੀ ਗ੍ਰਾਂਟ ਦਿੰਦੀ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਕਿਸੇ ਵੀ ਤਰੀਕੇ ਆਪਣੇ ਲੋਕਾਂ ਅਤੇ ਸੂਬੇ ਦੀ ਸੇਵਾ ਤੋਂ ਭੱਜ ਨਹੀਂ ਸਕਦੀ।
ਇਨ੍ਹਾਂ ਸਭ ਫੈਸਲਿਆਂ ਨੂੰ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਇਕ ਤੋਂ ਬਾਅਦ ਇਕ ਪੰਜਾਬ ਅਤੇ ਪੰਜਾਬੀ ਵਿਰੋਧੀ ਫੈਸਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦਾ ਫੈਸਲਾ ਉਦੋਂ ਆਇਆਹੈ ਜਦੋਂ ਕੁਝ ਦਿਨ ਪਹਿਲਾਂ ਆਲ ਇੰਡੀਆ ਰੇਡੀਓ ਨੇ ਚੰਡੀਗੜ੍ਹ ਵਿਚ ਪੰਜਾਬੀ ਖਬਰਾਂ ਦਾ ਬੁਲੇਟਿਨ ਬੰਦ ਕਰ ਦਿੱਤਾ ਅਤੇ ਇਹ ਬੁਲੇਟਿਨ ਬਣਾਉਣ ਵਾਲਾ ਸਟਾਫ ਜਲੰਧਰ ਤਬਦੀਲ ਕਰ ਦਿੱਤਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਸਰਕਾਰੀ ਕੰਮਕਾਜ ਪੰਜਾਬੀ ਵਿਚ ਨਾਕਰ ਕੇ ਖੋਰਾ ਲਾਇਆ ਜਾ ਰਿਹਾ ਹੈ ਤੇ ਪੰਜਾਬੀ ਭਾਸ਼ਾ ਨੂੰ ਸ਼ਹਿਰ ਦੇ ਸਾਈਨਬੋਰਡਾ ਤੋਂ ਵੀ ਹਟਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h