ਸੋਮਵਾਰ, ਸਤੰਬਰ 15, 2025 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ‘ਚ ਵਿਜੀਲੈਂਸ ਬਿਊਰੋ ਵੱਲੋਂ ਕਾਲੋਨਾਈਜਰ ਪ੍ਰਵੀਨ ਕੁਮਾਰ ਗ੍ਰਿਫਤਾਰ

Punjab Vigilance Bureau: ਬੁਲਾਰੇ ਨੇ ਦੱਸਿਆ ਕਿ ਇਸ ਪਿੱਛੋਂ ਮਿਤੀ 07-02-2018 ਨੂੰ ਸ਼ਹੀਦ ਕਾਂਸੀ ਰਾਮ ਕਾਲਜ ਦੇ ਐਜੂਕੇਸ਼ਨ ਟਰੱਸਟ ਖਰੜ ਵੱਲੋਂ ਪ੍ਰਵੀਨ ਕੁਮਾਰ ਨੂੰ ਪਿੰਡ ਖਾਨਪੁਰ ਵਾਲੀ ਰਕਬਾ 6 ਏਕੜ 1 ਬਿੱਘਾ ਜਮੀਨ ਵੱਖ-ਵੱਖ ਵਸੀਕਿਆਂ ਰਾਹੀਂ ਕੁੱਲ 06, 52, 81, 771 ਰੁਪਏ ਵਿੱਚ ਵੇਚ ਦਿੱਤੀ ਗਈ।

by ਮਨਵੀਰ ਰੰਧਾਵਾ
ਫਰਵਰੀ 23, 2023
in ਪੰਜਾਬ
0

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2, 22, 51, 105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ ਰਿਕਾਰਡ ਨੂੰ ਕੌਂਸਲ ਦੇ ਦਫਤਰ ਵਿਚੋਂ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਅੱਜ ਉਕਤ ਮੁਲਜ਼ਮ ਨੂੰ ਮੁਹਾਲੀ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਵੱਲੋਂ ਹੋਰ ਤਫਤੀਸ਼ ਲਈ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 10 ਮਿਤੀ 21-02-2023 ਨੂੰ ਆਈਪੀਸੀ ਦੀ ਧਾਰਾ 420, 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਵਿਜੀਲੈਸ ਬਿਉਰੋ ਦੇ ਉਡਣ ਦਸਤਾ, ਪੰਜਾਬ, ਮੋਹਾਲੀ ਥਾਣਾ ਵਿਖੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਇਹ ਮੁਕੱਦਮਾ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ ਜਿਸ ਵਿੱਚ ਪਾਇਆ ਗਿਆ ਕਿ ਪਿੰਡ ਭਾਗੂਮਾਜਰਾ ਦੇ ਪਿੰਡ ਵਾਸੀਆਂ ਵੱਲੋਂ ਸ਼ਹੀਦ ਕਾਂਸੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਨੂੰ ਕਰੀਬ 20 ਏਕੜ ਜਮੀਨ ਸਾਲ 1972-73 ਵਿੱਚ ਦਾਨ ਵਜੋਂ ਦਿੱਤੀ ਗਈ ਸੀ ਅਤੇ ਕਾਲਜ ਵੱਲੋਂ ਉਸ ਸਮੇਂ ਦੇ ਐਮ.ਐਲ.ਏ. ਖਰੜ ਸ਼ਮਸ਼ੇਰ ਸਿੰਘ ਜੋਸ਼ ਦੀ ਅਗਵਾਈ ਹੇਠ ਇੱਕ 11 ਮੈਂਬਰੀ ਸੁਸਾਇਟੀ ਗਠਿਤ ਕਰਕੇ ਮਿਤੀ 14.08.1978 ਨੂੰ ਨੈਸ਼ਨਲ ਐਜੂਕੇਸਨ ਟਰੱਸਟ ਬਣਾਇਆ ਗਿਆ ਜਿਸ ਵੱਲੋਂ ਪਿੰਡ ਖਾਨਪੁਰ ਵਿੱਚ ਕਰੀਬ 17 ਏਕੜ ਜਮੀਨ ਖਰੀਦ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਪਿੱਛੋਂ ਮਿਤੀ 07-02-2018 ਨੂੰ ਸ਼ਹੀਦ ਕਾਂਸੀ ਰਾਮ ਕਾਲਜ ਦੇ ਐਜੂਕੇਸ਼ਨ ਟਰੱਸਟ ਖਰੜ ਵੱਲੋਂ ਪ੍ਰਵੀਨ ਕੁਮਾਰ ਨੂੰ ਪਿੰਡ ਖਾਨਪੁਰ ਵਾਲੀ ਰਕਬਾ 6 ਏਕੜ 1 ਬਿੱਘਾ ਜਮੀਨ ਵੱਖ-ਵੱਖ ਵਸੀਕਿਆਂ ਰਾਹੀਂ ਕੁੱਲ 06, 52, 81, 771 ਰੁਪਏ ਵਿੱਚ ਵੇਚ ਦਿੱਤੀ ਗਈ। ਉਪਰੰਤ ਪ੍ਰਵੀਨ ਕੁਮਾਰ ਵੱਲੋਂ ਇਸ ਜਮੀਨ ਉੱਪਰ ਅਪਣੀ ਫਰਮ ਰਾਹੀਂ ਅੰਬਿਕਾ ਗਰੀਨ ਨਾਮ ਦੀ ਕਾਲੋਨੀ ਕੱਟਕੇ ਨਗਰ ਕੌਂਸਲ ਖਰੜ ਪਾਸੋਂ ਉਕਤ ਕਾਲੋਨੀ ਦਾ ਨਕਸ਼ਾ ਪਾਸ ਕਰਵਾਉਣ ਲਈ ਬਣਦੀ ਸਰਕਾਰੀ ਫੀਸ ਕਰੀਬ 2, 02, 51, 105 ਰੁਪਏ ਵਿਚੋਂ ਸਿਰਫ 6, 58, 213 ਰੁਪਏ ਹੀ ਜਮ੍ਹਾਂ ਕਰਵਾਈ ਗਾਈ ਅਤੇ ਕਾਲੋਨੀ ਦਾ ਨਕਸ਼ਾ ਪਾਸ ਕਰਵਾਏ ਬਿਨ੍ਹਾਂ ਹੀ ਵੱਖ-ਵੱਖ ਵਿਅਕਤੀਆਂ ਨੂੰ ਪਲਾਟ ਵੇਚਣੇ ਸ਼ੁਰੂ ਕਰ ਦਿੱਤੇ।

ਉਨਾਂ ਦੱਸਿਆ ਕਿ ਦੋਸ਼ੀ ਪ੍ਰਵੀਨ ਕੁਮਾਰ ਵੱਲੋਂ ਇਸ ਕਾਲੋਨੀ ਅੰਦਰ ਵੇਚੇ ਗਏ ਪਲਾਟਾਂ ਵਿਚੋਂ ਕਰੀਬ 30 ਪਲਾਟਾਂ ਦੇ ਨਕਸ਼ੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ/ਕਰਮਚਾਰੀਆਂ ਰਾਹੀਂ ਪਾਸ ਕਰਵਾ ਲਏ ਗਏ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਉਕਤ ਕਾਲੋਨੀ ਵਿੱਚ ਵੱਖ-ਵੱਖ ਖਪਤਕਾਰਾਂ ਦੇ ਪਾਸ ਕੀਤੇ ਗਏ ਨਕਸ਼ਿਆਂ ਸਬੰਧੀ ਮਿਲੀਭੁਗਤ ਨਾਲ ਐਨ.ਓ.ਸੀ. ਜਾਰੀ ਕਰ ਦਿੱਤੀਆਂ ਗਈਆਂ ਜਿੰਨਾਂ ਦੇ ਆਧਾਰ ਉਤੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜਨ ਸਿਟੀ-2 ਖਰੜ ਵੱਲੋਂ ਪੱਕੇ ਤੌਰ ਉਤੇ ਬਿਜਲੀ ਮੀਟਰ ਵੀ ਲਗਾ ਦਿੱਤੇ ਗਏ ਜਦੋਂਕਿ ਪ੍ਰਵੀਨ ਕੁਮਾਰ ਦੀ ਉਕਤ ਕਾਲੋਨੀ ਅਜੇ ਤੱਕ ਵੀ ਪਾਸ ਨਹੀਂ ਹੋਈ ਹੈ।

ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਸਮੇਂ ਦੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਖਰੜ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਪ੍ਰਵੀਨ ਕੁਮਾਰ ਨੂੰ ਮਿਤੀ 22-11-2021 ਰਾਹੀਂ ਸਰਕਾਰੀ ਰਕਮ ਭਰਨ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਫਿਰ ਵੀ ਉਸ ਵੱਲੋਂ ਕੋਈ ਵੀ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਹੈ। ਅਜਿਹਾ ਹੋਣ ਕਰਕੇ ਨਗਰ ਕੌਂਸਲ ਖਰੜ ਵੱਲੋਂ ਕਾਲੋਨੀ ਦੇ ਪਾਸ ਹੋਣ ਤੱਕ ਉਸਾਰੀਕਾਰਾਂ ਨੂੰ ਪਲਾਟਾਂ ਉਤੇ ਉਸਾਰੀ ਕਰਨ ਤੋਂ ਰੋਕਣਾ ਬਣਦਾ ਸੀ, ਜੋ ਕਿ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਕਰਨ ਕਰਕੇ ਸਰਕਾਰ ਨੂੰ ਵੱਡੇ ਪੱਧਰ ਉਤੇ ਵਿੱਤੀ ਨੁਕਸਾਨ ਪਹੁੰਚਾਇਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਸ਼ੀ ਪ੍ਰਵੀਨ ਕੁਮਾਰ ਵੱਲੋਂ ਆਪਣੀ ਅੰਬਿਕਾ ਗ੍ਰੀਨ ਨਾਮ ਦੀ ਕਾਲੋਨੀ ਸਬੰਧੀ ਮੁਕੰਮਲ ਫਾਈਲ ਅਜੇ ਤੱਕ ਵੀ ਸਬੰਧਿਤ ਵਿਭਾਗ ਪਾਸ ਜਮ੍ਹਾਂ ਨਹੀਂ ਕਰਵਾਈ ਗਈ ਹੈ। ਇਸ ਵਿਜੀਲੈਂਸ ਜਾਂਚ ਤੋਂ ਇਹ ਸਿੱਟਾ ਨਿਕਲਿਆ ਕਿ ਦੋਸ਼ੀ ਪ੍ਰਵੀਨ ਕੁਮਾਰ ਵੱਲੋਂ ਬਿਨ੍ਹਾਂ ਪਾਸ ਕਰਵਾਏ ਅਣ-ਅਧਿਕਾਰਕਤ ਕਾਲੋਨੀ ਕੱਟਕੇ ਉਥੇ ਵੱਖ-ਵੱਖ ਪਲਾਟਾਂ ਨੂੰ ਅੱਗੇ ਵੇਚਣ ਨਾਲ ਸਰਕਾਰ ਨੂੰ ਕਰੀਬ 2, 22, 51, 105 ਰੁਪਏ ਸਮੇਤ ਉਕਤ ਰਕਮ ਦਾ ਵਿਆਜ ਨਾ ਭਰਨ ਕਰਕੇ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪ੍ਰਵੀਨ ਕੁਮਾਰ ਨਾਲ ਮਿਲੀਭੁਗਤ ਕਰਕੇ ਨਗਰ ਕੌਂਸਲ ਦੇ ਦਫਤਰ ਤੋਂ ਕੁੱਝ ਹੀ ਦੂਰੀ ਤੇ ਸਥਿਤ ਅਣਅਧਿਕਾਰਤ ਕਾਲੋਨੀ ਦੇ ਨਕਸ਼ੇ ਸਾਲ 2020 ਤੋਂ ਹੁਣ ਤੱਕ ਆਪਣੀਆਂ ਪਾਵਰਾਂ ਦੀ ਦੁਰਵਰਤੋਂ ਕਰਦੇ ਹੋਏ ਪਾਸ ਕਰ ਦਿੱਤੇ ਗਏ ਅਤੇ ਇਸ ਅਣਅਧਿਕਾਰਤ ਕਾਲੋਨੀ ਵਿੱਚ ਉਸਾਰੀਕਰਤਾ ਨੂੰ ਉਸਾਰੀ ਕਰਨ ਤੋਂ ਨਹੀਂ ਰੋਕਿਆ।

ਉਕਤ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਵੀਨ ਕੁਮਾਰ ਨਾਲ ਮਿਲੀਭੁਗਤ ਕਰਕੇ ਉਕਤ ਕਾਲੋਨੀ ਦੇ ਪਾਸ ਕੀਤੇ ਗਏ ਨਕਸ਼ੇ ਸਬੰਧੀ ਰਿਕਾਰਡ ਨੂੰ ਦਫਤਰ ਵਿਚੋਂ ਖੁਰਦ-ਬੁਰਦ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਬਾਰੇ ਹੋਰ ਤਫਤੀਸ਼ ਜਾਰੀ ਹੈ ਤੇ ਇਸ ਕੇਸ ਵਿੱਚ ਹੋਰਨਾਂ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਨੂੰ ਵੀ ਵਾਚਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ambika GreensBuilder ArrestedMunicipal Council Khararpro punjab tvpunjab governmentpunjab newsPunjab Vigilance Bureaupunjabi newsUnauthorized Colony
Share210Tweet132Share53

Related Posts

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਅਪਰਾਧ ਖਿਲਾਫ ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਕਾਬੂ ਕੀਤੇ ਬਦਮਾਸ਼, ਵੱਡੀ ਵਾਰਦਾਤ ਨੂੰ ਦੇਣ ਜਾ ਰਹੇ ਸਨ ਅੰਜਾਮ

ਸਤੰਬਰ 15, 2025

ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲੈ ਰਹੇ ਜਾਇਜ਼ਾ

ਸਤੰਬਰ 15, 2025

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025
Load More

Recent News

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025

ਨੀਂਦ ਆਉਣ ‘ਚ ਆਉਂਦੀ ਹੈ ਪ੍ਰੇਸ਼ਾਨੀ, ਤਾਂ ਮਦਦ ਕਰੇਗਾ ਇਹ ਘਰੇਲੂ ਤਰੀਕਾ

ਸਤੰਬਰ 15, 2025

ਜਾਣੋ ਕਦੋਂ ਹੈ ITR ਭਰਨ ਦੀ ਆਖਰੀ ਤਾਰੀਕ, ਫਾਈਲ ਨਾ ਕਰਨ ‘ਤੇ ਲੱਗੇਗਾ 5 ਹਜ਼ਾਰ ਤੱਕ ਦਾ ਜ਼ੁਰਮਾਨਾ

ਸਤੰਬਰ 15, 2025

ਨਹੀਂ ਮਿਲਿਆ ITR ਰਿਫੰਡ, ਕਿਤੇ ਤੁਸੀਂ ਵੀ ਤਾਂ ਨਹੀਂ ਰਿਟਰਨ ਭਰਨ ਸਮੇਂ ਕੀਤੀ ਇਹ ਗਲਤੀ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.