ਐਤਵਾਰ, ਅਗਸਤ 10, 2025 11:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ PCS ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੀਐਚਜੀ ਬਹਾਦਰ ਸਿੰਘ ਨੇ ਦੋਸ਼ੀ ਆਰਟੀਏ ਵਲੋਂ ਸੌਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕੀਤੀ।

by ਮਨਵੀਰ ਰੰਧਾਵਾ
ਜਨਵਰੀ 7, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀਸੀਐਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟ੍ਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰਟੀਏ ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਉਕਤ ਜਾਂਚ ਵਿੱਚ ਪਾਇਆ ਗਿਆ ਕਿ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਉਨ੍ਹਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1, 70, 000 ਰੁਪਏ ਖੁਦ ਵਰਤੇ ਅਤੇ ਬਾਕੀ 2, 30, 000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ।

ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ।

ਇਸ ਸਬੰਧੀ ਐਫਆਈਆਰ ਨੰ. 01 ਮਿਤੀ 6.1.2023 ਨੂੰ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੀਐਚਜੀ ਬਹਾਦਰ ਸਿੰਘ ਨੇ ਦੋਸ਼ੀ ਆਰਟੀਏ ਵਲੋਂ ਸੌਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕੀਤੀ। ਉਸ ਨੂੰ ਹੁਣ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption ActionBribes from TransportersPCS officerpro punjab tvPunjab Civil Servicespunjab newsPunjab Vigilance BureauRegional Transport AuthorityRTA at Ludhiana
Share204Tweet127Share51

Related Posts

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025
Load More

Recent News

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਪਏਗਾ ਅੱਜ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 10, 2025

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ

ਅਗਸਤ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.