Punjab Assembly Seassion: ਪੰਜਾਬ ਵਿਧਾਨ ਸਭਾ ਦਾ ਤੀਜਾ ਦਿਨ ਵੀ ਕਈ ਮਸਲਿਆਂ ਕਰਕੇ ਹੰਗਾਮੇਦਾਰ ਰਿਹਾ। ਜਿੱਥੇ ਸਦਨ ਦੀ ਕਾਰਵਾਈ ਦੌਰਾਨ ਕਾਂਗਰਸ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਮਸਲਿਆਂ ‘ਤੇ ਸਵਾਲ ਚੁੱਕੇ। ਇਸ ਦੌਰਾਨ ਜਿੱਥੇ ਰਾਜਾ ਵੜਿੰਗ ਨੇ ਨੈਸ਼ਨਲ ਰਸਾਲੇ ਦਾ ਹਵਾਲਾ ਦੇ ਕੇ ਆਪ ਸਰਕਾਰ ‘ਤੇ ਨਿਸ਼ਾਨੇ ਦਾਗੇ।
ਦੱਸ ਦਈਏ ਕਿ ਰਾਜਾ ਵੜਿੰਗ ਨੇ ਪੰਜਾਬ ਦੇ ਕੁਝ ਭਾਵੁਕ ਹਾਲਾਤਾਂ ਦੀ ਗੱਲ ਕੀਤੀ ਨਾਲ ਹੀ ਉਨ੍ਹਾਂ ਨੇ ਮੈਗਜ਼ਿਨ ਦਾ ਹਵਾਲਾ ਦੇ ਕੇ ਅਜਨਾਲਾ ਘਟਨਾ ਬਾਰੇ ਵੀ ਗੱਲ ਕੀਤੀ। ਇਸੇ ਦੌਰਾਨ ਰਾਜਾ ਵੜਿੰਗ ਨੇ ਮਾਨ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਆਖ਼ਰ ਅਜਨਾਲਾ ਘਟਨਾ ਦੇ ਦੋਸ਼ੀ ਅਮ੍ਰਿੰਤਪਾਲ ਸਿੰਘ ਖਿਲਾਫ ਕਾਰਵਾਈ ਕਦੋਂ ਹੋਵੇਗੀ ਤੇ ਉਸ ਨੂੰ ਕਦੋਂ ਹਿਰਾਸਤ ਚ ਲਿਆ ਜਾਵੇਗਾ।
ਵੜਿੰਗ ਨੇ ਆਪਣੀ ਗੱਲ ਨੂੰ ਅੱਗੇ ਰੱਖਦੇ ਹੋਏ ਕਿਹਾ ਕਿ ਤੁਸੀਂ ਕਿਉਂ ਡਰ ਰਹੇ ਹੋ, ਇਸ ਮਾਮਲੇ ‘ਚ ਤੁਸੀਂ ਕਾਰਵਾਈ ਕਰੋ ਮੈਂ ਅਤੇ ਮੇਰੀ ਸਾਰੀ ਪਾਰਟੀ ਤੁਹਾਡੇ ਨਾਲ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ‘ਤੇ ਵੱਡਾ ਸ਼ਬਦੀ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿਧਾਨ ਸਭਾ ਦੀ ਸਾਰੀ ਕਾਰਵਾਈ ਵੇਖੋ LIVE:
ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਸਲਾਹਕਾਰ ਲਾਹੌਰ ਦੇ ਹੋਟਲ ‘ਚ ਜਾ ਕੇ ਉੱਥੇ ਦੀ ਏਜੰਸੀਆਂ ਨਾਲ ਮੁਲਾਕਾਤ ਕਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h