ਬੁੱਧਵਾਰ, ਨਵੰਬਰ 26, 2025 12:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲੇ ਵਿੱਚ ਅਮ੍ਰਿਤਸਰ ਸ਼ਹਿਰ ਦੇ ਅੰਦਰਲੇ ਹਿੱਸੇ (ਕੰਧ ਵਾਲਾ ਸ਼ਹਿਰ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਿਤ ਹਨ, ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਲਿਆ ਹੈ।

by Pro Punjab Tv
ਨਵੰਬਰ 26, 2025
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲੇ ਵਿੱਚ ਅਮ੍ਰਿਤਸਰ ਸ਼ਹਿਰ ਦੇ ਅੰਦਰਲੇ ਹਿੱਸੇ (ਕੰਧ ਵਾਲਾ ਸ਼ਹਿਰ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਿਤ ਹਨ, ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਲਿਆ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਦੀ ਘੋਸ਼ਣਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਲੂ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ, ਜਿਨ੍ਹਾਂ ਵਿੱਚੋਂ ਤਿੰਨ ਤਖ਼ਤ – ਸ਼੍ਰੀ ਅਕਾਲ ਤਖ਼ਤ ਸਾਹਿਬ (ਅਮ੍ਰਿਤਸਰ), ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਪੰਜਾਬ ਵਿੱਚ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਾਰਿਆਂ ਦੀ ਭਲਾਈ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹਾਨ ਬਲੀਦਾਨ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥਾਂ ਨਾਲ ਸ਼੍ਰੀ ਆਨੰਦਪੁਰ ਸਾਹਿਬ ਸ਼ਹਿਰ ਵਸਾਇਆ ਸੀ। ਦੱਸਿਆ ਜਾਂਦਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਿਰ ਵਸਾਉਣ ਲਈ ਜ਼ਮੀਨ ਖਰੀਦੀ ਸੀ ਅਤੇ ਗੁਰੂ ਸਾਹਿਬ ਦੇ ਇਕਲੌਤੇ ਪੁੱਤਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਪਵਿੱਤਰ ਧਰਤੀ ’ਤੇ ਲਗਭਗ ਤੀਹ ਸਾਲ ਤੱਕ ਰਹੇ।

ਮੁੱਖ ਮੰਤਰੀ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਨੇ ਕਿਹਾ ਕਿ ਇਸੇ ਪਵਿੱਤਰ ਧਰਤੀ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਦੇ ਖਿਲਾਫ਼ ਡਟ ਕੇ ਮੁਕਾਬਲਾ ਕਰਨ ਅਤੇ ਕੌਮ ਦੀ ਰੱਖਿਆ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਇੱਥੇ ਹੀ ਹੋਇਆ ਸੀ, ਜਿਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿੱਚ ਸਥਾਈ ਰੂਪ ਵਿੱਚ ਯਾਦਗਾਰ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨ ਦਿੱਤਾ ਹੈ।

ਮੁੱਖ ਮੰਤਰੀ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਨੇ ਕਿਹਾ ਕਿ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਹੀ ਨਹੀਂ, ਬਲਕਿ ਸਾਡੀ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਇਸ ਲਈ ਇਹ ਮੰਗ ਕਿਸੇ ਇੱਕ ਸਿਆਸੀ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਸੀਮਿਤ ਨਹੀਂ ਹੈ, ਬਲਕਿ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਸ ਦੇ ਵਿਸ਼ਵ-ਵਿਆਪੀ ਪ੍ਰਸਾਰ ਦੀ ਦਿਸ਼ਾ ਵਿੱਚ ਜ਼ਰੂਰੀ ਕਦਮ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਧਾਰਮਿਕ ਸੈਰ-ਸਪਾਟੇ ਨੂੰ ਵਧਾਵਾ ਦੇਣ ਦੇ ਨਾਲ-ਨਾਲ ਇਨ੍ਹਾਂ ਦੇ ਹਰ ਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਏਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧ ਵਿੱਚ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਵ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਹਰ ਪੱਖੀ ਵਿਕਾਸ, ਸਫ਼ਾਈ, ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਦੁਆਰਾ ਜ਼ਰੂਰੀ ਬਜਟ ਪ੍ਰਬੰਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਤੋਂ ਵੀ ਫੰਡ ਮੰਗੇ ਜਾਣਗੇ ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹਿਰਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਦੇ ਰੂਪ ਵਿੱਚ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੂਰੇ ਸੂਬੇ ਵਿੱਚ ਕ੍ਰਮਵਾਰ ਸਮਾਗਮ ਆਯੋਜਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹੀਂ ਸਮਾਗਮਾਂ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਭ ਤੋਂ ਉੱਚੀ ਅਤੇ ਬੇਮਿਸਾਲ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਅਤੇ ਧਾਰਮਿਕ ਮੁੱਲਾਂ ਦੀ ਰੱਖਿਆ ਲਈ ਬਲੀਦਾਨ ਦੇ ਕੇ ਦੁਨੀਆਂ ਲਈ ਮਿਸਾਲ ਕਾਇਮ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਦਿਖਾਏ ਮਨੁੱਖਤਾ ਦੀ ਭਲਾਈ ਅਤੇ ਧਰਮ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਵਿਸ਼ਵ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਧਰਮ-ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸੰਪੂਰਨ ਮਨੁੱਖਤਾ ਲਈ ਪ੍ਰਕਾਸ਼-ਸਤੰਭ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਹਰ ਸਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਜ਼ਿੰਦਾ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਥਾਵਾਂ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ।

Tags: cm maanlatest newslatest Updatemaan govtpropunjabnewspropunjabtvPunjab CMpunjab news
Share197Tweet123Share49

Related Posts

ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ

ਨਵੰਬਰ 26, 2025

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ‘ਚ ਸੱਤਵੇਂ ਦੋਸ਼ੀ ਸੋਇਬ ਨੂੰ ਕੀਤਾ ਗ੍ਰਿਫ਼ਤਾਰ

ਨਵੰਬਰ 26, 2025

ਪੰਜਾਬ ‘ਚ ਪਾਰਾ 4 ਡਿਗਰੀ ‘ਤੇ ਪਹੁੰਚਿਆ, ਸਵੇਰੇ-ਸ਼ਾਮ ਧੁੰਦ ਪੈਣ ਲੱਗੀ 

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025
Load More

Recent News

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਨਵੰਬਰ 26, 2025

ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ

ਨਵੰਬਰ 26, 2025

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ‘ਚ ਸੱਤਵੇਂ ਦੋਸ਼ੀ ਸੋਇਬ ਨੂੰ ਕੀਤਾ ਗ੍ਰਿਫ਼ਤਾਰ

ਨਵੰਬਰ 26, 2025

ਪੰਜਾਬ ‘ਚ ਪਾਰਾ 4 ਡਿਗਰੀ ‘ਤੇ ਪਹੁੰਚਿਆ, ਸਵੇਰੇ-ਸ਼ਾਮ ਧੁੰਦ ਪੈਣ ਲੱਗੀ 

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.