Bhagwant Mann vs Partap Singh Bajwa: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫੀ ਬਹਿਸ ਹੋਈ। ਜਿਸ ਕਰਕੇ ਕਾਰਵਾਈ ਨੂੰ ਢਾਈ ਵਜੇ ਤੱਕ ਲਈ ਮੁਲਤਵੀ ਕੀਤਾ ਗਿਆ।
ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਬਦਨਾਮੀ ਬਰਦਾਸ਼ਤ ਕਰ ਸਕਦੇ ਹਨ, ਪਰ ਕਾਂਗਰਸ ਦੀ ਬਦਨਾਮੀ ਬਰਦਾਸ਼ਤ ਨਹੀਂ ਕਰਨਗੇ। ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਤੋਂ ਜੋ ਵੀ ਗਲਤੀ ਕਰੇਗਾ ਉਹ ਵੀ ਅੰਦਰ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਦੇ ਨਾਂ ਗੈਂਗਸਟਰਾਂ ਨਾਲ ਮਿਲਾਉਣ ਦੀ ਗੱਲ ਕਹੀ।
ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਵਿਧਾਨਸਭਾ ‘ਚ ਹੋਇਆ ਜ਼ਬਰਦਸਤ ਹੰਗਾਮਾ
ਸੀਐਮ ਮਾਨ ਨੇ ਕਿਹਾ ਕਿ ਹਰ ਮਾਮਲੇ ਦੀ ਜਾਂਚ ਵਿੱਚ ਸਮਾਂ ਲੱਗਦਾ ਹੈ ਤੇ ਹਰ ਕਿਸੇ ਦੀ ਵਾਰੀ ਆਵੇਗੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਪੰਜਾਬ ਦਾ ਇੱਕ ਪੈਸਾ ਵੀ ਖਾਧਾ ਹੈ, ਉਸ ਦਾ ਜਵਾਬਦੇਹ ਹੋਵੇਗਾ। ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਮਾਨ ਨੇ ਤਾਅਨਾ ਮਾਰਦੇ ਹੋਏ ਪ੍ਰਤਾਪ ਬਾਜਵਾ ਨੂੰ ਪੁੱਛਿਆ ਕਿ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਗੁਰਦੀਪ ਕਾਂਗੜ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਬਾਦਲ ਅਤੇ ਫਤਿਹ ਜੰਗ ਬਾਜਵਾ ਕਿੱਥੇ ਹਨ? ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਦਲਦੀ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਬਚ ਜਾਓਗੇ, ਜੇਕਰ ਤੁਸੀਂ ਪੰਜਾਬ ਦਾ ਪੈਸਾ ਖਾਇਆ ਹੈ ਤਾਂ ਤੁਸੀਂ ਜ਼ਰੂਰ ਅੰਦਰ ਜਾਓਗੇ।
ਪੰਜਾਬ ਦੇ ਲੋਕਾਂ ਦੇ ਇੱਕ ਇੱਕ ਪੈਸੇ ਦਾ ਹਿਸਾਬ ਹੋਵੇਗਾ – ਮੁੱਖ ਮੰਤਰੀ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲੇ ਬਖਸ਼ੇ ਨਹੀਂ ਜਾਣਗੇ, ਚਾਹੇ ਆਪਣਾ ਹੋਵੇ ਜਾਂ ਬੇਗਾਨਾ ਭ੍ਰਿਸ਼ਟਾਚਾਰੀ, ਭ੍ਰਿਸ਼ਟਾਚਾਰੀ ਹੀ ਹੈ। ਉਨ੍ਹਾਂ ਕਿਹਾ ਕਿ ਕਈ ਭ੍ਰਿਸ਼ਟਾਚਾਰੀ ਤਾਂ ਅਜੇ ਤੁਹਾਡੇ ਵਿਚਕਾਰ ਬੈਠੇ ਹਨ। ਚਿੰਤਾ ਨਾ ਕਰੋ, ਸਾਰੇ ਭ੍ਰਿਸ਼ਟਾਚਾਰੀਆਂ ਦਾ ਨੰਬਰ ਆਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h