International Year of Millets: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ “ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ” ਵਿਸ਼ੇ ‘ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ।
ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2023 ਨੂੰ “ਮੋਟੇ ਅਨਾਜ ਦਾ ਕੌਮਾਂਤਰੀ ਵਰ੍ਹਾ” ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੇਟ, ਮਨੁੱਖਾਂ ਲਈ ਸਭ ਤੋਂ ਪੁਰਾਣੇ ਜਾਣੇ ਜਾਂਦੇ ਭੋਜਨਾਂ ਵਿੱਚੋਂ ਇੱਕ ਹੈ। ਮੋਟਾ ਜਾਂ ਮੂਲ ਅਨਾਜ ਸਿਹਤ ਲਈ ਹੀ ਨਹੀਂ, ਸਗੋਂ ਕੁਦਰਤ ਲਈ ਵੀ ਲਾਹੇਵੰਦ ਹੈ ਕਿਉਂਕਿ ਛੋਟੇ ਬੀਜਾਂ ਵਾਲੀਆਂ ਇਹ ਫ਼ਸਲਾਂ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਅਨੁਸਾਰ ਲਚਕੀਲੀਆਂ ਹੁੰਦੀਆਂ ਹਨ ਅਤੇ ਇਸ ਅਨਾਜ ਦੀ ਪੈਦਾਵਾਰ ਲਈ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ।
ਵਿਚਾਰ ਚਰਚਾ ਦੌਰਾਨ ‘ਮਿਲੇਟਮੈਨ ਆਫ਼ ਇੰਡੀਆ’ ਪਦਮਸ਼੍ਰੀ ਡਾ. ਖਾਦਰ ਵਲੀ ਨੇ ਦੱਸਿਆ ਕਿ ਮੋਟੇ ਅਨਾਜ ਤੋਂ ਤਿਆਰ ਕੀਤਾ ਗਿਆ ਭੋਜਨ ਖਾਣ ਨਾਲ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ ਕਿਉਂ ਜੋ ਇਹ ਮੂਲ ਅਨਾਜ ਪ੍ਰੋਟੀਨ, ਫ਼ਾਈਬਰ ਅਤੇ ਹੋਰ ਤੱਤਾਂ ਨਾਲ ਭਰਪੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਟੇ ਅਨਾਜ ਬਲੱਡ ਸ਼ੂਗਰ ਅਤੇ ਕੋਲੇਸਟ੍ਰੋਲ ਨੂੰ ਸੰਤੁਲਿਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਜ਼ਿੰਦਗੀ ਜੀਊਣ ਲਈ ਸਾਨੂੰ ਕੁਦਰਤੀ ਜਾਂ ਮੂਲ ਅਨਾਜ ਵੱਲ ਮੁੜਨਾ ਪਵੇਗਾ।
Vidhan Sabha Speaker Kultar Singh @Sandhwan held dialogue with renowned scientist, natural health expert Padma Shri Dr. Khadar Vali on disease-free healthy lifestyle with millets diet. Cabinet Ministers and MLAs relish millets based food hosted by Vidhan Sabha Speaker. pic.twitter.com/dPlCHp7RBG
— Government of Punjab (@PunjabGovtIndia) May 23, 2023
ਇਸ ਮੌਕੇ ਡਾ. ਵਲੀ ਨੇ ਸਮਾਗਮ ‘ਚ ਮੌਜੂਦ ਸ਼ਖ਼ਸੀਅਤਾਂ ਨੂੰ ਪ੍ਰੋਟੀਨ, ਫ਼ਾਈਬਰ ਅਤੇ ਤੱਤਾਂ ਨਾਲ ਭਰਪੂਰ ਮੂਲ ਅਨਾਜ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ। ਸਮਾਗਮ ਉਪਰੰਤ ਮੇਜ਼ਬਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੋਟੇ ਅਨਾਜ ਜਿਵੇਂ ਕੋਧਰਾ, ਕੰਗਨੀ, ਰਾਗੀ, ਜਵਾਰ, ਬਾਜਰੇ, ਹਰੀ ਕੰਗਨੀ ਅਤੇ ਸਵਾਂਕ ਆਦਿ ਤੋਂ ਤਿਆਰ ਖਾਣਾ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਡ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਣੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖਾਧਾ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਤੋਂ ਉਮੇਂਦਰ ਦੱਤ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h