Stubble Burning: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ।
ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ। ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।
Vidhan Sabha Speaker Kultar Singh @Sandhwan urged the farmers of the state to buck the trend of wheat straw burning, which is polluting the environment and spreading serious diseases and also said that this menace can't be stopped without the active cooperation of farmers. pic.twitter.com/TZlV7yMBW5
— Government of Punjab (@PunjabGovtIndia) May 9, 2023
ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਦੱਸ ਦਈਏ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h