Nursing College’s State President: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ।
ਸਪੀਕਰ ਸੰਧਵਾਂ ਨਾਲ ਮੀਟਿੰਗ ਦੌਰਾਨ ਡਾ. ਢਿੱਲੋਂ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਮਹਿਸੂਸ ਹੋਇਆ ਕਿ ਸਿਰਫ਼ ਭਾਰਤ ਦੇਸ਼ ਨੂੰ ਹੀ 40 ਲੱਖ ਤੋਂ ਜ਼ਿਆਦਾ ਨਰਸਾਂ ਦੀ ਜ਼ਰੂਰਤ ਹੈ ਅਤੇ ਵਿਦੇਸ਼ਾਂ ’ਚ ਵੀ ਨਰਸਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਮੰਗ ਵੱਧ ਰਹੀ ਹੈ, ਇਸ ਲਈ ਨਰਸਿੰਗ ਦੇ ਕਿੱਤੇ ਨੂੰ ਨੌਜਵਾਨ ਅਹਿਮੀਅਤ ਦੇ ਰਹੇ ਹਨ ਅਤੇ ਇਹ ਪੰਜਾਬ ਭਰ ਵਿੱਚ ਉੱਭਰ ਕੇ ਸਾਹਮਣੇ ਆ ਰਿਹਾ ਹੈ।
While attentively listening to the demands of nursing colleges, Vidhan Sabha Speaker Kultar Singh @Sandhwan assured that he would take up the issue with the Chief Minister and Health Minister of the state to resolve the issue at the earliest. pic.twitter.com/oYYsoEFn3I
— Government of Punjab (@PunjabGovtIndia) June 11, 2023
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਵੱਲੋਂ ਨਰਸਿੰਗ ਦੀ ਪੜ੍ਹਾਈ ਕਰਨ ਵਾਲੇ ਹਰ ਵਿਦਿਆਰਥੀ ਲਈ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦਿੱਲੀ, ਯੂ.ਪੀ, ਬਿਹਾਰ, ਮਹਾਂਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਪੰਜਾਬ ’ਚ ਆਉਣ ਤੋਂ ਸੰਕੋਚ ਕਰਨਗੇ। ਇਸ ਨਾਲ ਜਿੱਥੇ ਸਰਕਾਰ ਦੀ ਕਰੋੜਾਂ ਰੁਪਏ ਦੀ ਆਮਦਨ ਪ੍ਰਭਾਵਿਤ ਹੋਵੇਗੀ, ਉੱਥੇ ਨਰਸਿੰਗ ਕਾਲਜ ਵੀ ਆਰਥਿਕ ਸੰਕਟ ਦਾ ਸ਼ਿਕਾਰ ਹੋ ਸਕਦੇ ਹਨ।
ਨਰਸਿੰਗ ਕਾਲਜਾਂ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੁੱਦੇ ਬਾਰੇ ਛੇਤੀ ਹੀ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h