ਸ਼ਨੀਵਾਰ, ਜੂਨ 6, 2026 09:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ

by Gurjeet Kaur
ਜੂਨ 14, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ “ਵਾਹ ਜ਼ਿੰਦਗੀ!” ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮਲੋਕ ਖਟਾਣਾ ਵੀ ਹਾਜ਼ਿਰ ਸਨ।

ਇਸ ਮੌਕੇ ਲੇਖਕ ਦੀ ਹੌਸਲਾ ਅਫਜ਼ਾਈ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਇਹ ਕਿਤਾਬ ਉਦਾਹਰਣਾਂ, ਨਿੱਜੀ ਤਜਰਬਿਆਂ ਅਤੇ ਛੋਟੀਆਂ-ਛੋਟੀਆਂ ਕਹਾਣੀਆਂ ਨਾਲ ਗੱਲ ਨੂੰ ਅੱਗੇ ਤੋਰਦੀ ਹੈ ਜਿਸ ਨਾਲ ਪਾਠਕ ਖੁਦ ਨੂੰ ਕਿਤਾਬ ਨਾਲ ਜੁੜਿਆ ਮਹਿਸੂਸ ਕਰਨਗੇ।

“ਵਾਹ ਜ਼ਿੰਦਗੀ !” ਕਿਤਾਬ 50 ਲੇਖਾਂ ਦਾ ਸੰਗ੍ਰਹਿ ਹੈ ਜਿਸ ਵਿਚ ਜੀਵਨ ਦੀਆਂ ਛੋਟੀਆਂ, ਸਧਾਰਣ ਤੇ ਆਮ ਗੱਲਾਂ, ਘਟਨਾਵਾਂ, ਸਮ੍ਰਿਤੀਆਂ ਅਤੇ ਯਾਦਾਂ ਨੂੰ ਰੌਚਕ ਲੇਖਣ ਸ਼ੈਲੀ ਨਾਲ ਪੇਸ਼ ਕੀਤਾ ਗਿਆ ਹੈ। ਛੋਟੇ-ਛੋਟੇ ਵਾਕ ਅਤੇ ਆਮ ਸ਼ਬਦਾਵਲੀ ਪਾਠਕਾਂ ਨੂੰ ਆਪਣੇ ਨਾਲ ਤੋਰੀ ਰੱਖਦੇ ਹਨ। ਲੇਖਕ ਅਨੁਸਾਰ ਇਹ ਕਿਤਾਬ ਪਾਠਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਤੋਂ ਇਲਾਵਾ ਕਿਤਾਬ ਵਿਚਲੀਆਂ ਬਹੁਤ ਸਾਰੀਆਂ ਗੱਲਾਂ, ਘਟਨਾਵਾਂ ਅਤੇ ਕਿੱਸੇ ਪਾਠਕ ਵਾਰ-ਵਾਰ ਪੜ੍ਹਨ ਲਈ ਮਜਬੂਰ ਹੋਣਗੇ।

ਜ਼ਿਕਰਯੋਗ ਹੈ ਕਿ ਖੰਨਾ ਨਿਵਾਸੀ ਨਰਿੰਦਰ ਪਾਲ ਸਿੰਘ ਜਗਦਿਓ ਪੰਜਾਬ ਸਰਕਾਰ ਵਿਚ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਦੇ ਤੌਰ ਉੱਤੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤੈਨਾਤ ਹਨ। ਪੰਜਾਬੀ ਅਖ਼ਬਾਰਾਂ ਵਿਚ ਮਿਡਲ ਲੇਖਕ ਵਜੋਂ ਉਨ੍ਹਾਂ ਦੀ ਪਹਿਲਾਂ ਹੀ ਚੰਗੀ ਪਛਾਣ ਹੈ। ਇਸ ਕਿਤਾਬ ਨੂੰ ਮੋਹਾਲੀ ਦੇ ਯੂਨੀਸਟਾਰ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਕੈਨੇਡਾ ਵਿੱਚ ਇਹ ਕਿਤਾਬ ਐਮਾਜ਼ੋਨ ਉੱਤੇ ਉਪਲੱਬਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: book "Wah Zindagi!Kultar Singh Sandhwan'spropunjabtvPunjab Vidhan Sabha Speakerrelease
Share222Tweet139Share55

Related Posts

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026

ਮੋਹਾਲੀ ਵਿੱਚ ਵਾਪਰੀ ਭਿਆਨਕ ਘਟਨਾ, ਸਾਬਕਾ ਪ੍ਰੇਮਿਕਾ ਦਾ ਕਤਲ

ਜੂਨ 5, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 5, 2026

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਜੂਨ 5, 2026
Load More

Recent News

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 5, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.