Punjab Vidhan Sabha Proceedings Online: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਛੇਤੀ ਹੀ ਕਾਗ਼ਜ਼-ਮੁਕਤ ਹੋਵੇਗਾ। ਵਿਧਾਨ ਸਭਾ ਦੇ ਇਜਲਾਸ ਦੌਰਾਨ ਜਾਣਕਾਰੀ ਦਿੰਦਿਆਂ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਐਲਾਨ ਮੁਤਾਬਕ ਵਾਤਾਵਰਣ-ਪੱਖੀ ਪਹਿਲ ਸਦਕਾ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ ‘ਤੇ ਟੈਬਲੇਟ ਲਾਉਣ ਦਾ ਕਾਰਜ ਅਰੰਭਿਆ ਗਿਆ ਹੈ ਜਿਸ ਨਾਲ ਸਦਨ ਦੀ ਕਾਰਵਾਈ ਆਨਲਾਈਨ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਟੈਬਲੇਟ ਖ਼ਰੀਦਣ ਸਬੰਧੀ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਿੱਛੋਂ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਹੋਵੇਗਾ ਅਤੇ ਸਦਨ ਦੇ ਟੇਬਲ ‘ਤੇ ਰੱਖੇ ਜਾਣ ਕਾਗ਼ਜ਼-ਪੱਤਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਹੀ ਰੱਖੇ ਜਾਣਗੇ।
Vidhan Sabha Speaker Kultar Singh @Sandhwan announced that the entire proceedings of house of legislative assembly will soon be paperless. Speaker informed that govt has initiated process of providing tablets on the tables of all legislators, which will enable house proceedings. pic.twitter.com/fe3ZwMCgJ0
— Government of Punjab (@PunjabGovtIndia) June 20, 2023
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿੱਥੇ ਕਾਗ਼ਜ਼ ਦੀ ਬੱਚਤ ਹੋਵੇਗੀ, ਉਥੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਉਪਰਾਲਿਆਂ ਵਿੱਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਨਾਲ ਸਦਨ ਦੇ ਕੰਮ-ਕਾਰ ਵਿੱਚ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਸਕੱਤਰੇਤ ਵੱਲੋਂ ਐਨ.ਆਈ.ਸੀ. ਪੰਜਾਬ ਅਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਸਹਿਯੋਗ ਨਾਲ 26 ਜੂਨ, 2023 ਨੂੰ ਰਾਜ ਦੇ ਸਾਰੇ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਰੱਖੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਗਏ ਨੋਟਿਸਾਂ ਦੇ ਜਵਾਬ ਕਿਸੇ ਤਰ੍ਹਾਂ ਦਿੱਤੇ ਜਾਣੇ ਹਨ।
ਸਪੀਕਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਸਦਕਾ ਜੁਲਾਈ ਮਹੀਨੇ ਵਿੱਚ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h