ਵੀਰਵਾਰ, ਦਸੰਬਰ 11, 2025 06:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ AIG Ashish Kapoor ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ, ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਪੁਲਿਸ ਰਿਮਾਂਡ

Disproportionate Assets Case: ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਤੇ ਉਸ ਦੀ ਪਤਨੀ ਕਮਲ ਕਪੂਰ ਨੂੰ ਗ੍ਰਿਫਤਾਰ ਕੀਤਾ।

by ਮਨਵੀਰ ਰੰਧਾਵਾ
ਮਈ 31, 2023
in ਪੰਜਾਬ
0

Punjab Vigilance Bureau Arrests AIG Ashish Kapoor: ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਪੀਪੀਐਸ ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਮੁਲਜ਼ਮ ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ੍ਹ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਵਿਜੀਲੈਂਸ ਬਿਉਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਇੱਕ ਵਿਜੀਲੈਂਸ ਪੜਤਾਲ ਉਪਰੰਤ ਮੁਕੱਦਮਾ ਨੰਬਰ 21 ਮਿਤੀ 30-05-2023, ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਉਰੋ, ਉਡਣ ਦਸਤਾ-1, ਪੰਜਾਬ, ਮੋਹਾਲੀ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਆਸ਼ੀਸ਼ ਕਪੂਰ ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਚੈੱਕ ਪੀਰੀਅਡ ਮਿਤੀ 01-08-2017 ਤੋਂ ਮਿਤੀ 31-08-2022 ਦੇ ਅਰਸੇ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਨਾਜਾਇਜ਼ ਢੰਗ ਨਾਲ ਹਾਸਲ ਕੀਤੀਆਂ ਬੇਹਿਸਾਬੀਆਂ ਮਹਿੰਗੀਆਂ ਅਚੱਲ ਜਾਇਦਾਦਾਂ ਮੌਜੂਦ ਹਨ ਜਿੰਨ੍ਹਾਂ ਦੀ ਬਾਜ਼ਾਰੀ ਕੀਮਤ ਰਜਿਸਟਰਡ ਕੀਮਤ ਨਾਲੋਂ ਕਾਫੀ ਜਿਆਦਾ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਵਿੱਚ ਸਾਲ 2020 ਵਿੱਚ ਕੋਨੇ ਵਾਲਾ ਰਿਹਾਇਸ਼ੀ ਪਲਾਟ ਨੰਬਰ 2010, ਰਕਬਾ 507.5 ਵਰਗ ਗਜ, ਸੈਕਟਰ-88, ਮੁਹਾਲੀ ਵਿਖੇ 90,16,100 ਰੁਪਏ ਵਿੱਚ ਖਰੀਦਿਆ ਹੈ। ਉਕਤ ਪਲਾਟ ਉਪਰ ਸਾਲ 2020-2022 ਦੌਰਾਨ ਨਵੀਨਤਮ ਸਹੂਲਤਾਂ ਸਮੇਤ ਆਲੀਸ਼ਾਨ ਦੋ ਮੰਜਿਲਾ ਕੋਠੀ ਦੀ ਉਸਾਰੀ ਕੀਤੀ ਜਿਸ ਉਪਰ ਅਨੁਮਾਨਤ ਖਰਚਾ 2,00,00,000 ਰੁਪਏ ਆਇਆ ਸੀ। ਇਸੇ ਤਰਾਂ ਪਿਛਲੇ ਸਾਲ 2022 ਵਿੱਚ ਉਨਾਂ ‘ਦਿ ਪਾਮ ਕਾਲੋਨੀ, ਨਿਓ ਚੰਡੀਗੜ੍ਹ, ਮੁਹਾਲੀ ਵਿੱਚ 34,13,663 ਰੁਪਏ ਦੀ ਲਾਗਤ ਨਾਲ 241.11 ਵਰਗ ਗਜ ਦਾ ਇੱਕ ਰਿਹਾਇਸ਼ੀ ਪਲਾਟ ਨੰਬਰ 397 ਖ੍ਰੀਦ ਕੀਤਾ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 63 ਦੇ ਬਲਾਕ ਨੰਬਰ-ਬੀ ਵਿੱਚ ਤਿੰਨ ਕਮਰਿਆਂ ਦਾ ਫਲੈਟ ਨੰਬਰ 2021 ਕੁੱਲ 20,41,65,400 ਰੁਪਏ ਵਿੱਚ ਖਰੀਦਿਆ। ਉਨ੍ਹਾਂ ਦੱਸਿਆ ਕਿ ਲਵੀਨ ਪੈਕੇਜਿੰਗ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਵਿਚ ਅਸ਼ੀਸ਼ ਕਪੂਰ ਦੀ ਪਤਨੀ ਦਾ 1/3 ਹਿੱਸਾ ਹੈ ਜਿਸ ਵਿੱਚ ਉਸ ਵੱਲੋਂ 15 ਲੱਖ ਰੁਪਏ ਨਿਵੇਸ਼ ਕੀਤੇ ਹੋਏ ਹਨ।

ਉਕਤ ਤੋਂ ਇਲਾਵਾ ਆਸ਼ੀਸ਼ ਕਪੂਰ ਵੱਲੋਂ ਪਰਿਵਾਰ ਸਮੇਤ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਅਰਾਮ ਦੀ ਜਿੰਦਗੀ ਬਿਤਾਉਣ ਉਪਰ ਲੱਖਾਂ ਰੁਪਏ ਖਰਚ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਅਤੇ ਉਸਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਵੱਖ-ਵੱਖ ਬੈਂਕਾਂ ਵਿੱਚ ਤਕਰੀਬਨ 10 ਬੈਂਕ ਖਾਤੇ ਖੁੱਲੇ ਹੋਏ ਹਨ ਜਿੰਨ੍ਹਾਂ ਵਿੱਚ ਤਕਰੀਬਨ 65,00,000 ਰੁਪਏ ਜਮਾਂ ਹੋਣੇ ਪਾਏ ਹਨ। ਉਕਤ ਮਿਥੇ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਤੇ ਉਸਦੀ ਪਤਨੀ ਕਮਲ ਕਪੂਰ ਕੋਲ ਉਨ੍ਹਾਂ ਦੀ ਆਮਦਨੀ ਦੇ ਜਾਣੂ ਸ੍ਰੋਤਾਂ ਤੋਂ ਕੁੱਲ ਆਮਦਨ 2,44,64,871 ਰੁਪਏ ਹੋਣੀ ਪਾਈ ਗਈ ਜਦਕਿ ਇਸੇ ਅਰਸੇ ਦੌਰਾਨ ਉਨਾਂ ਵੱਲੋਂ 5,60,91,650 ਰੁਪਏ ਕੁੱਲ ਖਰਚਾ ਕੀਤਾ ਗਿਆ ਹੈ। ਇਸ ਤਰਾਂ ਉਨ੍ਹਾਂ ਵੱਲੋਂ 3,16,26,779 ਰੁਪਏ ਵੱਧ ਖਰਚਾ ਕੀਤਾ ਗਿਆ ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫੀਸਦ ਵੱਧ ਹੈ।

ਵਿਜੀਲੈਂਸ ਬਿਉਰੋ ਸਮੇਤ ਕਈ ਰਾਜ ਦੇ ਕਈ ਜਿਲਿਆਂ ਤੇ ਜੇਲ ਵਿਭਾਗ ਪੰਜਾਬ ਵਿੱਚ ਤਾਇਨਾਤ ਰਹੇ ਇਸ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਉਕਤ ਜਾਂਚ ਦੌਰਾਨ ਪ੍ਰਾਪਤ ਸਬੂਤਾਂ ਦੇ ਅਧਾਰ ਉਪਰ ਮੁਕੱਦਮਾ ਦਰਜ ਕਰਨ ਉਪਰੰਤ ਗ੍ਰਿਫਤਾਰੀ ਅਮਲ ਵਿੱਚ ਲਿਆ ਕੇ ਬਿਉਰੋ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

Tags: AIG Ashish KapoorDisproportionate AssetsMohali courtPPS officerpro punjab tvpunjab newsPunjab Police AIGPunjab Vigilance Bureaupunjabi news
Share232Tweet145Share58

Related Posts

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ : ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਦਸੰਬਰ 10, 2025

ਐਂਟੀ ਕਰਪਸ਼ਨ ਡੇਅ ‘ਤੇ ਵਿਸ਼ੇਸ਼: 10 ਵੱਡੇ ਫੈਸਲੇ ਜੋ ਦਰਸਾਉਂਦੇ ਹਨ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਕਿਉਂ ਹੈ ?

ਦਸੰਬਰ 10, 2025

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ : ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਦਸੰਬਰ 10, 2025

ਆਮ ਆਦਮੀ ਪਾਰਟੀ ਦੇ ਵਿਧਾਇਕ ਮਰੀਜ਼ਾਂ ਦੀਆਂ ਸਹੂਲਤਾਂ ਅਤੇ ਡਾਕਟਰੀ ਦੇਖਭਾਲ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਪਹੁੰਚੇ

ਦਸੰਬਰ 10, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ

ਦਸੰਬਰ 10, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ

ਦਸੰਬਰ 10, 2025
Load More

Recent News

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ : ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਦਸੰਬਰ 10, 2025

ਐਂਟੀ ਕਰਪਸ਼ਨ ਡੇਅ ‘ਤੇ ਵਿਸ਼ੇਸ਼: 10 ਵੱਡੇ ਫੈਸਲੇ ਜੋ ਦਰਸਾਉਂਦੇ ਹਨ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਕਿਉਂ ਹੈ ?

ਦਸੰਬਰ 10, 2025

ਕੀ ਤੁਸੀਂ ਆਪਣੇ ਪੀਐਫ ਦੇ ਪੈਸੇ ਮਿਡ ਟਰਮ ਵਿੱਚ ਕਢਵਾਏ ਹਨ? ਹੁਣ ਇਸ ਤਰ੍ਹਾਂ ਹੋਵੇਗਾ ਤੁਹਾਨੂੰ ਮਿਲਣ ਵਾਲੇ ਵਿਆਜ ਦਾ ਕੁਲੈਕਸ਼ਨ

ਦਸੰਬਰ 10, 2025

ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ ਦੌਰਾਨ ਕਾਰ ਨਾਲ ਟਕਰਾਇਆ ਜਹਾਜ਼ , ਹਾਦਸੇ ਦੀ ਵੀਡੀਓ ਸਾਹਮਣੇ ਆਈ

ਦਸੰਬਰ 10, 2025

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ,ਨਵੇਂ ਸੀਆਈਸੀ, ਹੋਰਾਂ ਦੀ ਚੋਣ ਕਰਨਗੇ ਅਮਿਤ ਸ਼ਾਹ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ‘ਅਸਹਿਮਤੀ’ ਨੋਟ ਕੀਤਾ ਪੇਸ਼

ਦਸੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.