Ludhinana :- ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ (ਬਖ਼ਸ਼ੀ ਖਾਨਾ) ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏਐਸਆਈ) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿਰਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ 4 ਜਨਵਰੀ ਨੂੰ ਅਦਾਲਤ ਵਿੱਚ ਪੇਸ਼ੀ ਭੁਗਤਣ ਸਮੇਂ ਉਸਦੇ ਪਤੀ, ਜੋ ਨਿਆਂਇਕ ਹਿਰਾਸਤ ਵਿੱਚ ਸੀ, ਨੂੰ ਹਵਾਲਾਤ ਵਿੱਚ ਰੱਖਣ ਲਈ 1000 ਰੁਪਏ ਦੀ ਰਿਸ਼ਵਤ ਮੰਗੀ ।
ਬੁਲਾਰੇ ਨੇ ਅੱਗੇ ਕਿਹਾ ਕਿ ਵੀ.ਬੀ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਉਕਤ ਦੋਸ਼ੀ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਭਾਰਤ ਨਗਰ ਚੌਂਕ, ਲੁਧਿਆਣਾ ਨੇੜਿਓਂ ਸ਼ਿਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਕਤ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h