ਸ਼ੁੱਕਰਵਾਰ, ਮਈ 30, 2025 02:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ਹੇਠ DRO ਦਫ਼ਤਰ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

Punjab Vigilance Bureau: ਦੱਸ ਦਈਏ ਕਿ ਸੀਈਆਈਜੀਏਐਲਐਲ ਇੰਡੀਆ ਲਿਮਟਿਡ ਦਾ ਐਨਐਚਏਆਈ ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ।

by ਮਨਵੀਰ ਰੰਧਾਵਾ
ਜੁਲਾਈ 11, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Anti-Corruption campaign in Punjab: ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨਐਚਏਆਈ) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨਆਰਆਈ ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀਆਰਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ, ਜੋ ਡੀ.ਆਰ.ਓ. ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਹਨ ਅਤੇ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦੇ ਦੋ ਕਰਮਚਾਰੀਆਂ ਲਾਇਜ਼ਨਿੰਗ ਅਫ਼ਸਰ ਹਰਕੀਰਤ ਸਿੰਘ ਬੇਦੀ ਅਤੇ ਤਹਿੰਦਰ ਸਿੰਘ ਵਜੋਂ ਹੋਈ ਹੈ।

ਦੱਸਣਯੋਗ ਹੈ ਕਿ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦਾ ਐਨ.ਐਚ.ਏ.ਆਈ. ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਐਨ.ਆਰ.ਆਈ. ਯਾਦਵਿੰਦਰ ਸਿੰਘ ਵਾਸੀ ਘਵੱਦੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 6 ਕਨਾਲਾਂ ਖੇਤੀਬਾੜੀ ਵਾਲੀ ਜ਼ਮੀਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਗਈ ਹੈ, ਜਿਸ ਦਾ 49 ਲੱਖ ਰੁਪਏ ਮੁਆਵਜ਼ਾ ਬਣਦਾ ਹੈ। ਉਸ ਵੱਲੋਂ ਮੁਆਵਜ਼ੇ ਸਬੰਧੀ ਫਾਈਲ 22 ਮਈ, 2023 ਨੂੰ ਡੀ.ਆਰ.ਓ. ਲੁਧਿਆਣਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈ ਗਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਐਨ.ਐਚ.ਏ.ਆਈ. ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਉਸ ਨੇ ਇਤਰਾਜ਼ ਕਰਦਿਆਂ ਪਹਿਲਾਂ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਤਾਂ ਇੱਕ ਜੇ.ਸੀ.ਬੀ. ਡਰਾਈਵਰ ਨੇ ਉਸ ਨੂੰ ਮਹਿੰਦਰ ਦਾ ਨੰਬਰ ਦਿੱਤਾ, ਜਿਸ ਨੇ ਮੁਆਵਜ਼ੇ ਲਈ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ। ਹਰਕੀਰਤ ਬੇਦੀ ਨੇ ਉਸਨੂੰ ਡੀ.ਆਰ.ਓ. ਦਫ਼ਤਰ ਤੋਂ 2-3 ਦਿਨਾਂ ਅੰਦਰ ਮੁਆਵਜ਼ਾ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਸ ਨੂੰ 40,000 ਰੁਪਏ ਦੇਣੇ ਪੈਣਗੇ ਜਿਸ ਉਪਰੰਤ ਸੌਦਾ 30,000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਾਹਨੇਵਾਲ ਨੇੜੇ ਇੱਕ ਢਾਬੇ ਵਿਖੇ ਹਰਕੀਰਤ ਸਿੰਘ ਬੇਦੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਦੇ ਨਾਲ ਆਏ ਤਹਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ ‘ਤੇ ਵਿਜੀਲੈਂਸ ਨੇ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਫਾਈਲ ਕਲੀਅਰ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮਿਲੀਭੁਗਤ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਫਾਈਲ ਕਲੀਅਰ ਕਰਨ ਲਈ ਦੋਵਾਂ ਮੁਲਜ਼ਮਾਂ ਨੇ ਹਰਕੀਰਤ ਬੇਦੀ ਤੋਂ 10-10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜ਼ਿਕਰਯੋਗ ਹੈ ਕਿ ਰਾਮ ਸਿੰਘ ਪਟਵਾਰੀ 2020 ਵਿੱਚ ਸੇਵਾਮੁਕਤ ਹੋ ਗਿਆ ਸੀ ਅਤੇ ਡੀ.ਆਰ.ਓ. ਦਫ਼ਤਰ ਵਿਖੇ 2020 ਤੋਂ ਕੰਟਰੈਕਟ ‘ਤੇ ਨੌਕਰੀ ਕਰ ਰਿਹਾ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignbribe caseDRO office Ludhianapro punjab tvpunjab newsPunjab Vigilance Bureaupunjabi news
Share210Tweet131Share52

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.