ਵੀਰਵਾਰ, ਸਤੰਬਰ 3, 2026 02:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਐਡੀਸ਼ਨਲ ਸੁਪਰਡੈਂਟ ਇੰਜੀਨੀਅਰ ਕਾਬੂ, 20 ਲੱਖ ਰੁਪਏ ਦੀ ਕੀਤੀ ਸੀ ਮੰਗ

PSPCL ASE Arrested: ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਨੇ ਐਕਸੀਅਨ ਵਜੋਂ ਤਾਇਨਾਤੀ ਸਮੇਂ ਸਟੋਰ ਦੇ ਸਮਾਨ ਦੀ ਨਿਰੀਖਣ ਰਿਪੋਰਟ ਉਸ ਦੇ ਪੱਖ ਵਿੱਚ ਭੇਜਣ ਲਈ 15 ਲੱਖ ਰੁਪਏ ਰਿਸ਼ਵਤ ਵਜੋਂ ਲੈ ਲਏ ਸੀ।

by ਮਨਵੀਰ ਰੰਧਾਵਾ
ਫਰਵਰੀ 9, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜਲੰਧਰ ਵਿਖੇ ਤਾਇਨਾਤ ਪੀਐਸਪੀਸੀਐਲ ਦੇ ਵਧੀਕ ਸੁਪਰਡੈਂਟ ਇੰਜਨੀਅਰ (ਏਐਸਈ) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਉਕਤ ਅਧਿਕਾਰੀ, ਜੋ ਪਹਿਲਾਂ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਟੈਕਨੀਕਲ ਆਡਿਟ, ਪੀਐਸਪੀਸੀਐਲ ਜਲੰਧਰ ਵਿਖੇ ਤਾਇਨਾਤ ਸੀ, ਵਿਰੁੱਧ ਪੀਐਸਪੀਸੀਐਲ ਵੇਰਕਾ, ਅੰਮ੍ਰਿਤਸਰ ਦੇ ਸਟੋਰ ਕੀਪਰ ਸ਼ਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵੀਡੀਓ ਫਾਰਮੈਟ ਵਿੱਚ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਨੇ ਐਕਸੀਅਨ ਵਜੋਂ ਤਾਇਨਾਤੀ ਸਮੇਂ ਸਟੋਰ ਦੇ ਸਮਾਨ ਦੀ ਨਿਰੀਖਣ ਰਿਪੋਰਟ ਉਸ ਦੇ ਪੱਖ ਵਿੱਚ ਭੇਜਣ ਲਈ 15 ਲੱਖ ਰੁਪਏ ਰਿਸ਼ਵਤ ਵਜੋਂ ਲੈ ਲਏ ਸੀ ਤੇ ਹੁਣ ਸ਼ਿਕਾਇਤਕਰਤਾ ਨੂੰ ਨੌਕਰੀ ‘ਤੇ ਬਹਾਲ ਕਰਾਉਣ ਸਬੰਧੀ ਸਿਫ਼ਾਰਸ਼ ਕਰਨ ਬਦਲੇ 20 ਲੱਖ ਰੁਪਏ ਹੋਰ ਮੰਗ ਰਿਹਾ ਹੈ ਕਿਉਂਕਿ ਸ਼ਿਕਾਇਤਕਰਤਾ ਨੂੰ ਸਟਾਕ ਵੈਰੀਫਿਕੇਸ਼ਨ ਰਿਪੋਰਟ ਦੇ ਆਧਾਰ ‘ਤੇ ਮੁਅੱਤਲ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਪੂਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਜਿਸ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਉਪਰੋਕਤ ਪੀਐਸਪੀਸੀਐਲ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 15 ਲੱਖ ਰੁਪਏ ਰਿਸ਼ਵਤ ਲੈਣ ਅਤੇ 20 ਲੱਖ ਰੁਪਏ ਹੋਰ ਮੰਗਣ ਦਾ ਦੋਸ਼ੀ ਪਾਏ ਜਾਣ ਉਪਰੰਤ ਮੁਕੱਦਮਾ ਦਰਜ ਕੀਤਾ।

ਇਸ ਸਬੰਧੀ ਦੋਸ਼ੀ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Additional Superintending EngineerAnti-Corruption Actionbribe casejalandharpro punjab tvPSPCLPSPCL ASE ArrestedPunjab Vigilance Bureaupunjabi news
Share212Tweet133Share53

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.