OP Soni Arrested: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ।
ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h