Vigilance Bureau arrests JE: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇਈ ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ ਨੂੰ 12,000 ਰੁਪਏ ਹਾਸਲ ਕਰਨ ਅਤੇ 7,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੌੜ ਮੰਡੀ, ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਉਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਗਿਆ ਹੈ ਕਿ ਉਕਤ ਜੇ.ਈ. ਵੱਲੋਂ ਪਿੰਡ ਕਰਾੜਵਾਲਾ, ਜਿਲ੍ਹਾ ਬਠਿੰਡਾ ਵਿਖੇ ਮੁਹੱਲਾ ਕਲੀਨਿਕ ਦੀ ਮੁਰੰਮਤ ਦੇ ਕੀਤੇ ਗਏ ਕੰਮਾਂ ਸਬੰਧੀ ਅਤੇ ਬਿਜਲੀ ਦੇ ਬਿੱਲਾਂ ਨੂੰ ਪਾਸ ਕਰਨ ਬਦਲੇ ਕੁੱਲ ਰਕਮ ਦੇ 5 ਫੀਸਦ ਦੇ ਹਿਸਾਬ ਨਾਲ 12,000 ਰੁਪਏ ਬਤੌਰ ਰਿਸ਼ਵਤ ਸ਼ਿਕਾਇਤਕਰਤਾ ਦੇ ਪਿਤਾ ਡਿਪਟੀ ਸਿੰਘ ਪਾਸੋਂ ਹਾਸਲ ਕਰ ਚੁੱਕਾ ਹੈ ਅਤੇ 3 ਫੀਸਦ ਦੇ ਹਿਸਾਬ ਨਾਲ ਹੋਰ 7000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ ਜਿਸਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਸੀ ਜੋ ਉਸਨੇ ਵਿਜੀਲੈਂਸ ਨੂੰ ਬਤੌਰ ਸਬੂਤ ਦੇ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਦੋਸ਼ੀ ਵੱਲੋਂ ਸ਼ਿਕਾਇਤਕਰਤਾ ਉਕਤ ਪਾਸੋਂ ਰਿਸ਼ਵਤ ਹਾਸਲ ਕਰਨ ਅਤੇ ਹੋਰ ਰਿਸ਼ਵਤ ਦੀ ਮੰਗ ਕਰਨਾ ਸਹੀ ਪਾਇਆ ਗਿਆ, ਜਿਸ ਦੇ ਆਧਾਰ ‘ਤੇ ਰਾਜਨ ਕੁਮਾਰ ਜੇ.ਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h