ਬੁੱਧਵਾਰ, ਨਵੰਬਰ 26, 2025 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਹਿਕਾਰੀ ਸਭਾ ‘ਚ ਕਰੋੜਾਂ ਰੁਪਏ ਗਬਨ ਕਰਨ ਵਾਲਾ ਫਰਾਰ ਮੁਲਜ਼ਮ ਚੜਿਆ ਵਿਜੀਲੈਂਸ ਦੇ ਹੱਥੇ

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਿਕਾਰੀ ਸੋਸਾਇਟੀ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ ਅਤੇ 2 ਟਰੈਕਟਰ ਸਮੇਤ ਵੱਡੀ ਮਾਤਰਾ ਵਿੱਚ ਵਾਹੀਯੋਗ ਜ਼ਮੀਨ ਲਈ ਖੇਤੀਬਾੜੀ ਦੇ ਸੰਦ ਵੀ ਹਨ। ਉਕਤ ਸੁਸਾਇਟੀ ਵੱਲੋਂ ਮੈਂਬਰਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ ਵੀ ਵੇਚੀਆਂ ਜਾਂਦੀਆਂ ਹਨ।

by Bharat Thapa
ਅਕਤੂਬਰ 28, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ (Punjab Vigilance Bureau) ਵੱਲੋਂ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਪਿੰਡ ਕਜਲਾ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੋਸਾਇਟੀ ਦੇ ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਕੁੱਲ 4,24,02,561 ਰੁਪਏ ਦੇ ਕੀਤੇ ਗਏ ਗਬਨ ਸਬੰਧੀ ਦਰਜ ਮੁਕੱਦਮੇ ਵਿੱਚ ਇਸ ਬਹੁ-ਕਰੋੜੀ ਘੁਟਾਲੇ ਦੇ ਫਰਾਰ ਮੁਲਜਮ ਰਾਮ ਪਾਲ, ਸਾਬਕਾ ਮੈਂਬਰ, ਵਾਸੀ ਪੱਦੀ ਮੱਟਵਾਲੀ (Paddi Mattwali), ਥਾਣਾ ਬੰਗਾ ਨੂੰ ਗਿ੍ਰਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਿਕਾਰੀ ਸੋਸਾਇਟੀ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ ਅਤੇ 2 ਟਰੈਕਟਰ ਸਮੇਤ ਵੱਡੀ ਮਾਤਰਾ ਵਿੱਚ ਵਾਹੀਯੋਗ ਜ਼ਮੀਨ ਲਈ ਖੇਤੀਬਾੜੀ ਦੇ ਸੰਦ ਵੀ ਹਨ। ਉਕਤ ਸੁਸਾਇਟੀ ਵੱਲੋਂ ਮੈਂਬਰਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ ਵੀ ਵੇਚੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੁਸਾਇਟੀ ਵਿੱਚ 2 ਕਰਮਚਾਰੀ ਵੀ ਤਨਖਾਹ ਉਤੇ ਕੰਮ ਕਰਦੇ ਹਨ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਏ ਦੀਆਂ ਐਫ.ਡੀ.ਆਰਜ਼ ਜਮਾਂ ਕਰਵਾਈਆਂ ਗਈਆਂ ਹਨ।

ਵਿਭਾਗ ਦੀ ਤਕਨੀਕੀ ਟੀਮ ਵੱਲੋਂ ਇਸ ਸੁਸਾਇਟੀ ਦੀ ਅਚਨਚੇਤ ਚੈਕਿੰਗ ਦੌਰਾਨ ਸਭਾ ਦਾ ਆਡਿਟ ਕੀਤਾ ਗਿਆ ਅਤੇ ਤਿਆਰ ਕੀਤੀ ਗਈ ਰਿਪੋਰਟ ਤੋਂ ਪਾਇਆ ਗਿਆ ਇਸ ਸੋਸਾਇਟੀ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਵੱਲੋਂ ਉਕਤ ਸੁਸਾਇਟੀ ਦੇ 7 ਕਰਮਚਾਰੀਆਂ ਵਿਰੁੱਧ ਮੁਕੱਦਮਾ ਨੰਬਰ 16 ਮਿਤੀ 05.09.2022 ਨੂੰ ਆਈ.ਪੀ.ਸੀ. ਦੀ ਧਾਰਾ 408, 420, 465, 467, 468, 477-ਏ, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਦਰਜ ਕੀਤਾ ਗਿਆ ਸੀ ਜਿਨਾਂ ਵਿਚੋਂ ਤਿੰਨ ਦੋਸ਼ੀਆਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ (ਮੁਅੱਤਲੀ ਅਧੀਨ) ਭੁਪਿੰਦਰ ਸਿੰਘ, ਹਰਜੀਤ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ।

ਬਾਕੀ ਫਰਾਰ ਚੱਲ ਰਹੇ 4 ਮੁਲਜਮਾਂ ਵਿਚੋਂ ਸਾਬਕਾ ਮੈਂਬਰ ਰਾਮ ਪਾਲ ਨੂੰ ਵੀ ਬਿਉਰੋ ਵੱਲੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਬਾਕੀ ਦੇ ਫਰਾਰ ਚੱਲ ਰਹੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿੰਨਾਂ ਨੂੰ ਜਲਦ ਹਿਰਾਸਤ ਵਿੱਚ ਲਿਆ ਜਾਵੇਗਾ।

Tags: Absconding Accusedagricultural implementsarrestedCultivable LandFertilizers and Pesticidespro punjab tvpunajbpunjab newsPunjab Vigilance Bureausaheed bhagat singh nagarScam CaseSociety Employees
Share232Tweet145Share58

Related Posts

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

ਨਵੰਬਰ 25, 2025

ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

ਨਵੰਬਰ 25, 2025
Load More

Recent News

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.