ਏਐਸਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀਐਸਪੀਸੀਐਲ ਦੇ ਬਿਜਲੀ ਚੋਰੀ ਵਿਰੋਧੀ (PSPCL’s Anti-Power Theft) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਏਐਸਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।