Bharat Bhushan Ashu News: ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ (transportation tender scam) ‘ਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ (Vigilance) ਨੇ ਸੋਮਵਾਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ: ਅਜੀਤ ਅੱਤਰੀ ਦੀ ਅਦਾਲਤ ‘ਚ 1556 ਪੰਨਿਆਂ ਦਾ ਚਲਾਨ (challan) ਪੇਸ਼ ਕੀਤਾ। ਇਸ ‘ਚ 91 ਪੰਨਿਆਂ ਦਾ ਚਲਾਨ ਸਾਬਕਾ ਮੰਤਰੀ ਆਸ਼ੂ ਅਤੇ ਇਸ ਮਾਮਲੇ ‘ਚ ਗ੍ਰਿਫ਼ਤਾਰ ਮੁਲਜ਼ਮਾਂ ਦਾ ਦੱਸਿਆ ਜਾ ਰਿਹਾ ਹੈ।
ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਤਿੰਨ ਮਹੀਨਿਆਂ ‘ਚ ਚਲਾਨ ਪੇਸ਼ ਕੀਤਾ ਜਾਣਾ ਸੀ। 22 ਅਗਸਤ ਨੂੰ ਵਿਜੀਲੈਂਸ ਟੀਮ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਨੂੰ ਡਾਕਟਰ ਅਜੀਤ ਅਤਰੀ ਦੀ ਅਦਾਲਤ ਵਿੱਚ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ 2022 ਨੂੰ ਐਫਆਈਆਰ ਨੰਬਰ 4 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਤੇਲੂ ਰਾਮ ਨੂੰ ਵਿਜੀਲੈਂਸ ਟੀਮ ਨੇ 16 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।
ਇਸ ਮਾਮਲੇ ‘ਚ ਆਰਕੇ ਸਿੰਗਲਾ, ਸਾਬਕਾ ਮੰਤਰੀ ਦੀ ਪੀਏ ਮੀਨੂੰ ਪੰਕਜ ਮਲਹੋਤਰਾ, ਇੰਦਰਜੀਤ ਸਿੰਘ ਇੰਡੀ ਸਮੇਤ ਕਈ ਮੁਲਜ਼ਮ ਹਾਲੇ ਵੀ ਫਰਾਰ ਹਨ। ਜਿਨ੍ਹਾਂ ਦੀ ਭਾਲ ‘ਚ ਵਿਜੀਲੈਂਸ ਟੀਮ ਵੀ ਲਗਾਤਾਰ ਛਾਪੇਮਾਰੀ ਕਰਨ ਵਿੱਚ ਲੱਗੀ ਹੋਈ ਹੈ। ਐਸਐਸਪੀ ਨੇ ਕਿਹਾ ਕਿ ਇਸ ਸਬੰਧ ‘ਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਮਾਮਲੇ ‘ਚ ਹੋਰ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ।
ਆਰਕੇ ਸਿੰਗਲਾ, ਮੀਨੂ ਪੰਕਜ ਮਲਹੋਤਰਾ ਅਤੇ ਇੰਦੀ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਤੇਜ਼
ਵਿਜੀਲੈਂਸ ਦੀ ਤਰਫੋਂ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ, ਸਾਬਕਾ ਮੰਤਰੀ ਦੇ ਪੀਏ ਮੀਨੂੰ ਪੰਕਜ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰਕੇ ਸਿੰਗਲਾ ਦੇ ਇਸ਼ਤਿਹਾਰ 24 ਨਵੰਬਰ ਨੂੰ ਆਉਣਗੇ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਜਦਕਿ ਮੀਨੂੰ ਪੰਕਜ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਵੀ 19 ਨਵੰਬਰ ਤੱਕ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h