Corruption for Job in Fire Services Department: ਪੰਜਾਬ ਵਿਜੀਲੈਂਸ ਬਿਊਰੋ ਨੇ ਮਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h