ਸ਼ਨੀਵਾਰ, ਜੂਨ 21, 2025 02:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਹਸਪਤਾਲਾਂ ‘ਚ ਡੋਪ ਟੈਸਟਾਂ ‘ਚ ਬੇਨਿਯਮੀਆਂ, ਵਿਜੀਲੈਂਸ ਨੇ ਲਿਆ ਗੰਭੀਰ ਨੋਟਿਸ

Dope Tests conducted in Government Hospitals: ਵਿਜੀਲੈਂਸ ਨੇ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇ ਅਤੇ ਨਮੂਨੇ ਲੈਣ ਲਈ ਬਾਥਰੂਮ ਨੂੰ ਲੈਬਾਟਰੀ ਦੇ ਨੇੜੇ ਬਣਾਇਆ ਜਾਵੇ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ
0

Punjab Vigilance Bureau: ਪੰਜਾਬ ‘ਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਹੋਵੇ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਡੋਪ ਟੈਸਟ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਅਤੇ ਖਾਮੀਆਂ ਪਾਈਆਂ ਗਈਆਂ ਸਨ ਜਿਵੇਂ ਡੋਪ ਟੈਸਟ ਵਾਲੇ ਰਜਿਸਟਰ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਫੋਟੋ ਨਹੀਂ ਸੀ ਅਤੇ ਰਜਿਸਟਰ ‘ਤੇ ਪੇਜ ਨੰਬਰ ਵੀ ਨਹੀਂ ਦਰਸਾਏ ਹੋਏ ਸਨ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਸੀ ਕਿ ਡੋਪ ਟੈਸਟ ਦੀਆਂ ਰਿਪੋਰਟਾਂ ਸਬੰਧਤ ਵਿਅਕਤੀਆਂ ਨੂੰ ਹੱਥੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਜਦੋਂਕਿ ਰਿਪੋਰਟ ਸਬੰਧਤ ਵਿਅਕਤੀ ਨੂੰ ਦਸਤੀ ਨਹੀਂ ਦਿੱਤੀ ਜਾਣੀ ਚਾਹੀਦੀ।

ਉਨ੍ਹਾਂ ਅੱਗੇ ਦੱਸਿਆ ਕਿ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਇਨ੍ਹਾਂ ਬੇਨਿਯਮੀਆਂ ਤੋਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਕਾਰਗਰ ਬਣਾਉਣ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਡੋਪ ਟੈਸਟ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ।

ਇਸ ਵਾਸਤੇ ਵਿਜੀਲੈਂਸ ਨੇ ਸੁਝਾਅ ਦਿੱਤੇ ਹਨ ਕਿ ਡੋਪ ਟੈਸਟ ਰਿਪੋਰਟ ਦੀ ਕਾਪੀ ਸਬੰਧਤ ਹਸਪਤਾਲ ਦੇ ਰਿਕਾਰਡ ਵਿੱਚ ਰੱਖੀ ਜਾਣੀ ਚਾਹੀਦੀ ਹੈ ਅਤੇ ਡੋਪ ਟੈਸਟ ਵਾਸਤੇ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਨੂੰ ਰੋਟੇਸ਼ਨ ਵਿੱਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਏਜੰਟ ਦੀ ਸ਼ਮੂਲੀਅਤ ਤੋਂ ਬਚਿਆ ਜਾ ਸਕੇ।

ਵਿਜੀਲੈਂਸ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਰਜਿਸਟਰ ਨੂੰ ਰੋਜ਼ਾਨਾ ਚੈੱਕ ਕੀਤਾ ਜਾਵੇ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਬਾਕਾਇਦਾ ਇਸ ‘ਤੇ ਦਸਤਖ਼ਤ ਕੀਤੇ ਜਾਣ। ਇਹ ਵੀ ਕਿਹਾ ਹੈ ਕਿ ਵਿਅਕਤੀ ਨੂੰ ਪਿਸ਼ਾਬ ਦੇ ਨਮੂਨੇ ਲਈ ਭੇਜਣ ਤੋਂ ਪਹਿਲਾਂ ਉਸਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ ਅਤੇ ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ।

ਇਸ ਦੇ ਨਾਲ ਹੀ ਵਿਜੀਲੈਂਸ ਨੇ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇ ਅਤੇ ਨਮੂਨੇ ਲੈਣ ਲਈ ਬਾਥਰੂਮ ਨੂੰ ਲੈਬਾਟਰੀ ਦੇ ਨੇੜੇ ਬਣਾਇਆ ਜਾਵੇ। ਅਸਲਾ ਲਾਇਸੈਂਸ, ਨਵੀਂ ਭਰਤੀ ਅਤੇ ਜੇਲ੍ਹ ਕੈਦੀਆਂ ਦੇ ਡੋਪ ਟੈਸਟ ਸਬੰਧੀ ਵੱਖਰੇ ਰਜਿਸਟਰ ਲਗਾਏ ਜਾਣ। ਡੋਪ ਟੈਸਟ ਰਜਿਸਟਰਾਂ ਦੀ ਸਾਂਭ-ਸੰਭਾਲ ਲਈ ਸਿਰਫ਼ ਰੈਗੂਲਰ ਸਰਕਾਰੀ ਮੁਲਾਜ਼ਮਾਂ ਨੂੰ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਲਾਪ੍ਰਵਾਹੀ ਦੀ ਸੂਰਤ ਵਿੱਚ ਸਬੰਧਤ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dope Testpro punjab tvPunjab Government Hospitalspunjab newsPunjab Vigilance Bureaupunjabi news
Share204Tweet127Share51

Related Posts

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਨਹਿਰ ਚੋਂ ਮਿਲੀ ਲਾਸ਼ ਪਿਛਲੇ ਕਈ ਦਿਨਾਂ ਤੋਂ ਸੀ ਲਾਪਤਾ

ਜੂਨ 16, 2025
Load More

Recent News

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦਿਨ ਨਹੀਂ ਘੰਟੇ ਦੇ ਹਿਸਾਬ ਨਾਲ ਮਿਲੇਗਾ ਇੰਟਰਨੈੱਟ ਡਾਟਾ! ਕੰਪਨੀਆਂ ਕਰ ਰਹੀਆਂ ਇਹ ਬਦਲਾਅ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025

International Yoga Day: ਇਨ੍ਹਾਂ 3 ਆਸਣਾਂ ਨਾਲ ਕਰੋ ਆਪਣੀ ਯੋਗ ਯਾਤਰਾ ਦੀ ਸ਼ੁਰੂਆਤ, ਸਿਹਤ ‘ਚ ਵੱਖਰੇ ਦਿਖਣਗੇ ਬਦਲਾਅ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.