Case against Bharat Inder Singh Chahal: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।
ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h