Action against Corruption: ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸੂਬੇ ਚੋਂ ਭ੍ਰਿਸ਼ਟਾਚਾਰ ਖਿਲਾਫ ਸਖ਼ਤੀ ਵਰਤੀ ਜਾ ਰਹੀ ਹੈ। ਇਸ ਦੇ ਚਲਦਿਆਂ ਹੁਣ ਪੰਜਾਬ ਪੰਜਾਬ ਵਿਜੀਲੈਂਸ ਵੱਲੋਂ ਮੁੱਖ ਸਕੱਤਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਦੱਸ ਦਈਏ ਕਿ ਇਸ ਚਿੱਠੀ ਰਾਹੀਂ ਪੰਜਾਬ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਇੱਕ ਸੂਚੀ ਭੇਜੀ ਗਈ ਹੈ।
ਇਸ ਸੂਚੀ ਰਾਹੀਂ ਦੱਸਿਆ ਗਿਆ ਹੈ ਕਿ ਕਿਹੜਾ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਕਿਸ ਰਾਹੀਂ ਰਿਸ਼ਵਤ ਲੈ ਰਿਹਾ ਹੈ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ 3 ਤਹਿਸੀਲਦਾਰ/ਨਾਇਬ ਤਹਿਸੀਲਦਾਰ 2 ਵਸੀਕਾਂ ਨਵੀਸ ਤੇ ਇਕ ਸੇਵਾਦਾਰ ਰਾਹੀਂ, ਬਰਨਾਲਾ ਜ਼ਿਲ੍ਹੇ ਦਾ ਇਕ ਤਹਿਸੀਲਦਾਰ 2 ਵਸੀਕਾ ਨਵੀਸਾਂ ਰਾਹੀਂ, ਸੰਗਰੂਰ ਜ਼ਿਲ੍ਹੇ ਦੇ 2 ਅਧਿਕਾਰੀ ਇਕ ਪ੍ਰਾਈਵੇਟ ਤੇ ਇਕ ਅਰਜੀ ਨਵੀਸ ਰਾਹੀਂ, ਮੋਗਾ ਜ਼ਿਲ੍ਹੇ ਦਾ 1 ਅਧਿਕਾਰੀ ਰਜਿਸਟਰੀ ਕਲਰਕ ਰਾਹੀਂ, ਫਿਰੋਜ਼ਪੁਰ ਦਾ ਇੱਕ ਅਧਿਕਾਰੀ ਪ੍ਰਾਈਵੇਟ ਵਿਅਕਤੀ ਰਾਹੀਂ, ਫਾਜ਼ਲਿਕਾ ਜ਼ਿਲ੍ਹੇ ਦਾ ਇੱਕ ਅਧਿਕਾਰੀ 3 ਅਰਜੀ ਨਵੀਸਾਂ ਰਾਹੀਂ, ਮੋਹਾਲੀ ਜ਼ਿਲ੍ਹੇ ਦੇ 4 ਅਧਿਕਾਰੀ 18 ਅਰਜੀ ਨਵੀਸਾਂ ਤੇ ਹੋਰ ਰਾਹੀਂ, ਰੂਪਨਗਰ ਜ਼ਿਲ੍ਹੇ ਦੇ 4 ਅਧਿਕਾਰੀ 8 ਵਸੀਕਾ ਨਵੀਸਾਂ ਰਾਹੀਂ, ਫਤਿਹਗੜ੍ਹ ਸਾਹਿਬ ਦਾ ਇਕ ਅਧਿਕਾਰੀ 3 ਵਿਅਕਤੀਆਂ ਰਾਹੀਂ, ਜਲੰਧਰ ਜ਼ਿਲ੍ਹੇ ਦੇ 4 ਅਧਿਕਾਰੀਆਂ ਵਿਚੋਂ ਦੋ ਸਿੱਧੇ ਤੌਰ ‘ਤੇ ਅਤੇ ਦੋ ਕਲਰਕਾਂ ਰਾਹੀਂ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਅਧਿਕਾਰੀ ਚੌਕੀਦਾਰ, ਡੀਡ ਰਾਈਟਰ ਤੇ 3 ਹੋਰ ਵਿਅਕਤੀਆਂ ਰਾਹੀਂ, ਕਪੂਰਥਲਾ ਜ਼ਿਲ੍ਹੇ ਦੇ 3 ਅਧਿਕਾਰੀ 7 ਡੀਡ ਰਾਈਟਰਾਂ ਰਾਹੀਂ, ਐਸ ਬੀ ਐਸ ਨਗਰ ਦੇ 2 ਅਧਿਕਾਰੀ ਚਪੜਾਸੀ ਰਾਹੀਂ ਅਤੇ ਲੁਧਿਆਣਾ ਜ਼ਿਲ੍ਹੇ ਦੇ 6 ਅਧਿਕਾਰੀ 20 ਵਸੀਕਾ ਨਵੀਸਾਂ, ਕਲਰਕਾਂ ਤੇ ਹੋਰ ਵਿਅਕਤੀਆਂ ਰਾਹੀਂ ਰਿਸ਼ਵਤ ਹਾਸਲ ਕਰ ਰਹੇ ਹਨ।
ਇਸ ਤੋਂ ਇਲਾਵਾ ਅੰਮ੍ਰਿਤਸਰ ਦਾ 1 ਅਧਿਕਾਰੀ, ਤਰਨਤਾਰਨ ਦਾ 1, ਗੁਰਦਾਸਪੁਰ ਦੇ 2, ਬਠਿੰਡਾ ਦੇ 5, ਮੁਕਤਸਰ ਸਾਹਿਬ ਦੇ 1 ਅਧਿਕਾਰੀ ਵੱਲੋਂ ਵੀ ਭ੍ਰਿਸ਼ਟਾਚਾਰ ਫੈਲਾਏ ਜਾਣ ਦੀ ਜਾਣਕਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h