ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਦੇ ਨਿਰਦੇਸ਼ਾਂ ਮੁਤਾਬਕ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ (anti-corruption campaign) ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ (Public Works Department) ਦੇ ਕਾਰਜਕਾਰੀ ਇੰਜੀਨੀਅਰ, ਬੀਐਂਡਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5, 000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਉਸਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦਾ ਉਕਤ ਸੀਨੀਅਰ ਕਰਮਚਾਰੀ ਉਸਦੇ ਛੁੱਟੀ ਯਾਤਰਾ ਰਿਆਇਤ (ਐਲਟੀਸੀ) ਬਿੱਲਾਂ ਨੂੰ ਪਾਸ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੁਲਜੀਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਉਕਾ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h